ਮੁਜ਼ੱਫਰਨਗਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੀ ਇਕ ਅਦਾਲਤ ਨੇ 3 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਉਸ ਦਾ ਕਤਲ ਕਰਨ ਦੇ ਦੋਸ਼ੀ ਨੂੰ ਬੁੱਧਵਾਰ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ਇਕ ਹੋਰ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਤਗਾਸਾ ਪੱਖ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : 9 ਮਹੀਨੇ ਦੀ ਬੱਚੀ ਨੂੰ ਕਾਰ 'ਚ ਛੱਡ ਚਾਟ ਖਾਣ ਗਏ ਮਾਪੇ, ਦਮ ਘੁੱਟਣ ਲੱਗਾ ਤਾਂ ਸਿਪਾਹੀ ਨੇ ਇੰਝ ਬਚਾਈ ਜਾਨ
ਇਸਤਗਾਸਾ ਪੱਖ ਨੇ ਦੱਸਿਆ ਕਿ ਪਾਕਸੋ ਅਦਾਲਤ ਦੇ ਵਿਸ਼ੇਸ਼ ਜੱਜ ਬਾਬੂਰਾਮ ਨੇ 3 ਸਾਲ ਦੀ ਇਕ ਬੱਚੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਉਸ ਦੇ ਕਤਲ ਦੇ ਮਾਮਲੇ ਵਿਚ ਸੁਰਿੰਦਰ ਉਰਫ਼ ਸੋਨੀ (30) ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫਾਂਸੀ ਦੀ ਸਜ਼ਾ ਸੁਣਾਈ, ਜਦਕਿ ਰਾਜੇਸ਼ ਟੋਟਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਅਗਵਾ ਕਰਨ ਵਿਚ ਰਾਜੇਸ਼ ਮੁੱਖ ਦੋਸ਼ੀ ਦਾ ਮਦਦਗਾਰ ਸੀ। ਜੱਜ ਨੇ ਐਲਾਨ ਕੀਤਾ ਕਿ ਉਹ ਮੌਤ ਦੀ ਸਜ਼ਾ ਇਸ ਲਈ ਦੇ ਰਹੇ ਹਨ ਕਿਉਂਕਿ ਇਹ ਕਮਜ਼ੋਰ ਮਾਮਲਾ ਹੈ, ਹਾਲਾਂਕਿ ਫੈਸਲਾ ਇਲਾਹਾਬਾਦ ਹਾਈ ਕੋਰਟ ਵਲੋਂ ਪੁਸ਼ਟੀ ਦੇ ਅਧੀਨ ਹੋਵੇਗਾ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪੇਸ਼ਾਵਰ ਧਮਾਕੇ ’ਤੇ ਪਾਕਿ ਮੰਤਰੀ ਨੇ ਦਿਖਾਈ ਬੇਸ਼ਰਮੀ, ਭਾਰਤ ਖ਼ਿਲਾਫ਼ ਉਗਲਿਆ ਜ਼ਹਿਰ
NEXT STORY