ਨੋਇਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹੇ 'ਚ 3 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਦੀ ਘਟਨਾ ਨਾਲ ਗੁੱਸੇ 'ਚ ਆਏ ਹਜ਼ਾਰਾਂ ਦੀ ਗਿਣਤੀ 'ਚ ਪਿੰਡ ਵਾਲਿਆਂ ਨੇ ਸ਼ੁੱਕਰਵਾਰ ਸਵੇਰੇ ਜੰਮ ਕੇ ਹੰਗਾਮਾ ਕੀਤਾ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਰਬੂਪੁਰਾ ਥਾਣਾ ਖੇਤਰ 'ਚ ਤਿੰਨ ਸਾਲ ਦੀ ਬੱਚੀ ਨਾਲ ਜਬਰ ਜ਼ਿਨਾਹ ਦੇ ਮਾਮਲੇ ਦੇ ਦੋਸ਼ੀ ਨੂੰ ਵੀਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ। ਘਟਨਾ ਤੋਂ ਗੁੱਸੇ ਇਲਾਕੇ ਦੀਆਂ ਔਰਤਾਂ ਅਤੇ ਪਿੰਡ ਵਾਲਿਆਂ ਨੇ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀ ਦੇ ਘਰ ਬੁਲਡੋਜ਼ਰ ਚਲਾਉਣ ਦੀ ਮੰਗ ਕੀਤੀ। ਰਬੂਪੁਰਾ ਥਾਣਾ ਇੰਚਾਰਜ ਰਾਘਵੇਂਦਰ ਸਿੰਘ ਨੇ ਗੁੱਸੇ 'ਚ ਆਏ ਪਿੰਡ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰੇਗੀ। ਪੁਲਸ ਦੇ ਭਰੋਸੇ ਤੋਂ ਅੰਸਤੁਸ਼ ਲੋਕਾਂ ਨੇ ਕਾਫ਼ੀ ਦੇਰ ਤੱਕ ਥਾਣੇ 'ਚ ਹੰਗਾਮਾ ਕੀਤਾ, ਹਾਲਾਂਕਿ ਮੌਕੇ 'ਤੇ ਪਹੁੰਚੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਸਮਝਾ ਕੇ ਮਾਮਲੇ ਨੂੰ ਸ਼ਾਂਤ ਕੀਤਾ।
ਇਹ ਵੀ ਪੜ੍ਹੋ : ਖੇਤ 'ਚੋਂ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ 3 ਸਾਲਾ ਬੱਚੀ, ਜਬਰ ਜ਼ਨਾਹ ਦਾ ਖਦਸ਼ਾ
ਇਸ ਤੋਂ ਪਹਿਲਾਂ ਵਧੀਕ ਪੁਲਸ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਸਿੰਘ ਨੇ ਦੱਸਿਆ ਕਿ ਕਸਬਾ ਰਬੂਪੁਰਾ ਵਾਸੀ ਰਾਹੁਲ ਗੌਤਮ ਨੇ ਬੱਚੀ ਨਾਲ ਵੀਰਵਾਰ ਸ਼ਾਮ ਇਕ ਖੇਤ 'ਚ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਬੱਚੀ ਖੂਨ ਨਾਲ ਲੱਥਪੱਥ ਹਾਲਤ 'ਚ ਖੇਤ 'ਚ ਰੋਂਦੀ ਹੋਈ ਮਿਲੀ ਸੀ। ਸਿੰਘ ਨੇ ਦੱਸਿਆ ਕਿ ਪੁਲਸ ਨੇ ਘਟਨਾ ਦੀ ਸੂਚਨਾ ਮਿਲਣ 'ਤੇ ਮੁਕੱਦਮਾ ਦਰਜ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਵੀਰਵਾਰ ਦੇਰ ਰਾਤ ਮਿਲੀ ਇਕ ਸੂਚਨਾ ਦੇ ਆਧਾਰ 'ਤੇ ਛਾਪਾ ਮਾਰ ਕੇ ਦੋਸ਼ੀ ਰਾਹੁਲ ਗੌਤਮ ਨੂੰ ਗ੍ਰਿਫ਼ਤਾਰ ਕਰ ਲਿਆ। ਸਿੰਘ ਨੇ ਦੱਸਿਆ ਕਿ ਪੁਲਸ ਤੋਂ ਪੁੱਛ-ਗਿੱਛ ਦੌਰਾਨ ਦੋਸ਼ੀ ਨੇ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੀ ਗੱਲ ਸਵੀਕਾਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੇ ਅਧੀਨ ਦੋਸ਼ੀ ਨੂੰ ਉਸ ਜਗ੍ਹਾ ਲਿਜਾਇਆ ਗਿਆ, ਜਿੱਥੇ ਉਸ ਨੇ ਅਪਰਾਧ ਦੌਰਾਨ ਪਾਏ ਕੱਪੜੇ ਲੁਕਾਏ ਸਨ ਪਰ ਉਦੋਂ ਉਹ ਇਕ ਪੁਲਸ ਕਰਮੀ ਦੀ ਪਿਸਤੌਲ ਖੋਹ ਕੇ ਦੌੜਨ ਲੱਗਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਜਦੋਂ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ 'ਤੇ ਗੋਲੀ ਚਲਾ ਦਿੱਤੀ। ਸਿੰਘ ਨੇ ਦੱਸਿਆ ਕਿ ਜਵਾਬੀ ਕਾਰਵਾਈ 'ਚ ਪੁਲਸ ਵਲੋਂ ਚਲਾਈ ਗਈ ਗੋਲੀ ਉਸ ਦੇ ਪੈਰ 'ਚ ਲੱਗੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਲਦ ਅਦਾਲਤ 'ਚ ਸੁਣਵਾਈ ਦੀ ਅਪੀਲ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ ਤੇ ਡਾ. ਸਵਾਮੀਨਾਥਨ ਨੂੰ ਮਿਲੇਗਾ 'ਭਾਰਤ ਰਤਨ', PM ਮੋਦੀ ਨੇ ਕੀਤਾ ਐਲਾਨ
NEXT STORY