ਠਾਣੇ (ਭਾਸ਼ਾ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਫਰਾਰ ਹੋਏ 27 ਸਾਲਾ ਦੋਸ਼ੀ ਨੂੰ ਕਰੀਬ 10 ਦਿਨ ਬਾਅਦ ਵਾਰਾਣਸੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਠਾਣੇ ਪੁਲਸ ਦੇ ਜਨਸੰਪਰਕ ਅਧਿਕਾਰੀ ਸ਼ੈਲੇਸ਼ ਸਾਲਵੀ ਨੇ ਦੱਸਿਆ ਕਿ ਵਿੱਕੀ ਬਬਨ ਨੇ 8 ਅਕਤੂਬਰ ਨੂੰ ਅੰਬਰਨਾਥ ਇਲਾਕੇ 'ਚ ਸਥਿਤ ਆਪਣੇ ਘਰ 'ਚ ਪਤਨੀ ਰੂਪਾਲੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਸੀ।
ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਖੁਫ਼ੀਆ ਜਾਣਕਾਰੀ ਦੀ ਮਦਦ ਨਾਲ ਦੋਸ਼ੀ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ 'ਚ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਠਾਣੇ ਲਿਆਂਦਾ ਜਾ ਰਿਹਾ ਹੈ। ਵਿੱਕੀ ਅਤੇ ਰੂਪਾਲੀ ਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ ਅਤੇ ਉਹ ਆਪਣੀ ਇਕ ਸਾਲ ਦੀ ਧੀ ਨਾਲ ਅੰਬਰਨਾਥ ਸ਼ਹਿਰ ਦੇ ਪਾਲੇਗਾਂਵ ਇਲਾਕੇ 'ਚ ਇਕ ਰਿਹਾਇਸ਼ੀ ਕੰਪਲੈਕਸ 'ਚ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਵਿੱਕੀ ਆਪਣੀ ਪਤਨੀ ਨਾਲ ਇਸ ਗੱਲ ਤੋਂ ਨਾਰਾਜ਼ ਸੀ ਕਿ ਉਹ ਬੱਚੀ ਦੀ ਠੀਕ ਤਰ੍ਹਾਂ ਦੇਖਭਾਲ ਨਹੀਂ ਕਰ ਰਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀ ਸੁਧਰ ਜਾਣਗੇ ਭਾਰਤ-ਪਾਕਿ ਸਬੰਧ; ਬੋਲੇ ਨਵਾਜ਼ ਸ਼ਰੀਫ - ਅਤੀਤ ਨੂੰ ਭੁੱਲ ਕੇ ਅੱਗੇ ਵਧਣਾ ਚਾਹੀਦਾ ਹੈ...
NEXT STORY