ਵਾਰਾਣਸੀ- ਅਯੁੱਧਿਆ 'ਚ ਰਾਮ ਮੰਦਰ 'ਚ ਰਾਮ ਲੱਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕਰਾਉਣ ਵਾਲੇ ਮੁੱਖ ਪੁਜਾਰੀ ਆਚਾਰੀਆ ਲਕਸ਼ਮੀਕਾਂਤ ਦੀਕਸ਼ਿਤ ਦਾ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਲੋਂ ਇਹ ਜਾਣਕਾਰੀ ਦਿੱਤੀ ਗਈ। ਪਰਿਵਾਰ ਨੇ ਦੱਸਿਆ ਕਿ ਉਹ 86 ਸਾਲ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਦਾ ਦਾਹ ਸੰਸਕਾਰ ਮਣੀਕਰਣਿਕਾ ਘਾਟ 'ਤੇ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ 22 ਜਨਵਰੀ ਨੂੰ ਅਯੁੱਧਿਆ ਵਿਚ ਮੰਦਰ ਵਿਚ ਭਗਵਾਨ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ ਸੀ। ਆਚਾਰੀਆ ਦੀਕਸ਼ਿਤ ਦੀ ਗਿਣਤੀ ਕਾਸ਼ੀ ਦੇ ਸੀਨੀਅਰ ਵਿਦਵਾਨਾਂ ਵਿਚ ਹੁੰਦੀ ਹੈ। ਪੁਜਾਰੀ ਆਚਾਰੀਆ ਵਲੋਂ ਕਾਸ਼ੀ ਦੇ 121 ਬ੍ਰਾਹਮਣਾਂ ਨੇ ਅਯੁੱਧਿਆ ਦੇ ਮੰਦਰ ਵਿਚ ਰਾਮ ਲੱਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕਰਵਾਈ ਸੀ।
ਲਕਸ਼ਮੀਕਾਂਤ ਦੀਕਸ਼ਿਤ ਮੂਲ ਰੂਪ ਤੋਂ ਮਹਾਰਾਸ਼ਟਰ ਦੇ ਸ਼ੋਲਾਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਪਰ ਕਈ ਪੀੜ੍ਹੀਆਂ ਤੋਂ ਉਨ੍ਹਾਂ ਦਾ ਪਰਿਵਾਰ ਕਾਸ਼ੀ ਵਿਚ ਰਹਿ ਰਿਹਾ ਹੈ। ਉਹ ਸੰਗਵੇਦਾ ਕਾਲਜ ਦੇ ਸੀਨੀਅਰ ਅਧਿਆਪਕ ਸਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਚਾਰੀਆ ਲਕਸ਼ਮੀਕਾਂਤ ਦੀਕਸ਼ਿਤ ਦੇ ਦਿਹਾਂਤ 'ਤੇ ਦੁੱਖ ਜ਼ਾਹਰ ਕਰਦਿਆਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਕਿਹਾ ਕਿ ਕਾਸ਼ੀ ਦੇ ਵਿਦਵਾਨ ਅਤੇ ਸ਼੍ਰੀਰਾਮ ਜਨਮ ਭੂਮੀ ਪ੍ਰਾਣ ਪ੍ਰਤਿਸ਼ਠਾ ਦੇ ਮੁੱਖ ਪੁਜਾਰੀ, ਲਕਸ਼ਮੀਕਾਂਤ ਜੀ ਦਾ ਦਿਹਾਂਤ ਸਾਹਿਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਯੋਗੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਸਕ੍ਰਿਤ ਭਾਸ਼ਾ ਅਤੇ ਭਾਰਤੀ ਸੰਸਕ੍ਰਿਤੀ ਲਈ ਕੀਤੀ ਗਈ ਸੇਵਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਭਗਵਾਨ ਸ਼੍ਰੀਰਾਮ ਅੱਗੇ ਪ੍ਰਾਰਥਨਾ ਹੈ ਕਿ ਵਿਛੜੇ ਸੰਤ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
ਇਤਿਹਾਸਕ ਮੁਗਲ ਰੋਡ 'ਤੇ ਹੋਈ ਭਾਰੀ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਇਲਾਕਾ
NEXT STORY