ਨਵੀਂ ਦਿੱਲੀ (ਭਾਸ਼ਾ) : ਸੁਪਰੀਮ ਕੋਰਟ ਨੇ ਤੇਜ਼ਾਬ ਹਮਲਿਆਂ ਦੇ ਮਾਮਲਿਆਂ ਵਿਚ ਚਿੰਤਾਜਨਕ ਵਾਧੇ ਨੂੰ ਦੇਖਦੇ ਹੋਏ ਸੋਮਵਾਰ ਨੂੰ ਕੇਂਦਰ ਨੂੰ ਅਜਿਹੇ ਅਪਰਾਧਾਂ ਲਈ ਸਜ਼ਾ ਵਧਾਉਣ ’ਤੇ ਵਿਚਾਰ ਕਰਨ ਅਤੇ ਬੇਗੁਨਾਹੀ ਸਾਬਤ ਕਰਨ ਦਾ ਭਾਰ ਮੁਲਜ਼ਮ ’ਤੇ ਪਾਉਣ ਦਾ ਸੁਝਾਅ ਦਿੱਤਾ ਹੈ। ਅਪਰਾਧਿਕ ਨਿਆਂ ਸ਼ਾਸਤਰ ਦੇ ਤਹਿਤ, ਜਦੋਂ ਤੱਕ ਕਾਨੂੰਨ ਵਿਚ ਹੋਰ ਕੋਈ ਵਿਵਸਥਾ ਨਾ ਹੋਵੇ, ਮੁਲਜ਼ਮ ਵਿਰੁੱਧ ਦੋਸ਼ ਸਾਬਤ ਕਰਨ ਦਾ ਭਾਰ ਇਸਤਗਾਸਾ ਪੱਖ ’ਤੇ ਹੁੰਦਾ ਹੈ। ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਇਹ ਸਪੱਸ਼ਟੀਕਰਨ 2016 ਦੇ ਐਕਟ ਦੇ ਲਾਗੂ ਹੋਣ ਦੇ ਸਮੇਂ ਤੋਂ ਹੀ ਸ਼ਾਮਲ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਇਸ ਦੇ ਨਾਲ ਹੀ ਅਦਾਲਤ ਨੇ ਹੁਕਮ ਦਿੱਤਾ ਕਿ ਜਦੋਂ ਤੱਕ ਢੁਕਵੀਂ ਸੋਧ ਨਹੀਂ ਹੁੰਦੀ, ਉਦੋਂ ਤੱਕ ਜਿਨ੍ਹਾਂ ਲੋਕਾਂ ਨੂੰ ਜ਼ਬਰਦਸਤੀ ਤੇਜ਼ਾਬ ਪਿਲਾਇਆ ਗਿਆ ਹੋਵੇ ਜਾਂ ਜਿਨ੍ਹਾਂ ਨੂੰ ਬਾਹਰੀ ਵਿਗਾੜ ਤੋਂ ਬਿਨਾਂ ਅੰਦਰੂਨੀ ਸੱਟਾਂ ਲੱਗੀਆਂ ਹੋਣ, ਉਹ ‘ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਐਕਟ, 2016’ ਦੇ ਤਹਿਤ ਤੇਜ਼ਾਬ ਹਮਲੇ ਦੇ ਪੀੜਤਾਂ ਦੇ ਦਾਇਰੇ ’ਚ ਆਉਣਗੇ।ਬੈਂਚ ਨੇ ਕਿਹਾ ਕਿ ਜੇਕਰ ਸਬੰਧਤ ਮੰਤਰਾਲਾ ਰਸਮੀ ਤੌਰ ’ਤੇ ਇਸ ਸੋਧ ਨੂੰ ਨੋਟੀਫਾਈ ਕਰਦਾ ਹੈ, ਤਾਂ ਇਸ ਦਾ ਸਵਾਗਤ ਕੀਤਾ ਜਾਵੇਗਾ। ਅਦਾਲਤ ਨੇ ਇਹ ਹੁਕਮ ਤੇਜ਼ਾਬ ਹਮਲੇ ਦੀ ਪੀੜਤ ਸ਼ਾਹੀਨ ਮਲਿਕ ਵੱਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਪਾਸ ਕੀਤਾ। ਸ਼ਾਹੀਨ ਨੇ ਅਪੀਲ ਕੀਤੀ ਸੀ ਕਿ ਅਜਿਹੇ ਪੀੜਤਾਂ ਨੂੰ ਦਿਵਿਆਂਗ ਵਿਅਕਤੀਆਂ ਦੀ ਸ਼੍ਰੇਣੀ ਵਿਚ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ ਖੁੱਲ੍ਹਣ ਮਗਰੋਂ 3 ਲੱਖ ਤੋਂ ਵੱਧ ਸ਼ਰਧਾਲੂ ਕਰ ਚੁੱਕੇ ਦਰਸ਼ਨ
NEXT STORY