ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਨੀਵਾਰ ਦੀ ਰਾਤ ਨੂੰ ਅੰਕੁਰ ਵਿਹਾਰ ਦੇ ਏ.ਸੀ.ਪੀ. ਦਫ਼ਤਰ ਦੀ ਛੱਤ ਟੁੱਟ ਕੇ ਡਿੱਗ ਗਈ, ਜਿਸ ਕਾਰਨ ਇਕ ਸਬ ਇੰਸਪੈਕਟਰ ਦੀ ਦੱਬ ਜਾਣ ਕਾਰਨ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਅਨੁਸਾਰ 58 ਸਾਲਾ ਸਬ-ਇੰਸਪੈਕਟਰ ਵੀਰੇਂਦਰ ਮਿਸ਼ਰਾ ਅੰਕੁਰ ਵਿਹਾਰ ਦੇ ਏ.ਸੀ.ਪੀ. ਦਫ਼ਤਰ 'ਚ ਸੁੱਤਾ ਪਿਆ ਸੀ। ਇਸ ਦੌਰਾਨ ਰਾਤ ਨੂੰ ਦਫ਼ਤਰ ਦੀ ਛੱਤ ਦਾ ਲੈਂਟਰ ਟੁੱਟ ਕੇ ਉਸ 'ਤੇ ਆ ਡਿੱਗਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪੁਲਸ ਨੇ ਸਬ-ਇੰਸਪੈਕਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਿਰ ਇਸ ਬਿਲਡਿੰਗ ਦੀ ਛੱਤ ਅਚਾਨਕ ਇਸ ਤਰ੍ਹਾਂ ਕਿਵੇਂ ਢਹਿ-ਢੇਰੀ ਹੋ ਗਈ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਣੇ 5 ਸੂਬਿਆਂ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ
NEXT STORY