ਨੈਸ਼ਨਲ ਡੈਸਕ - ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪ੍ਰਤਿਸ਼ਠਿਤ ਅਖ਼ਬਾਰ ਪੰਜਾਬ ਕੇਸਰੀ ਦੀ ਪ੍ਰਿੰਟਿੰਗ ਪ੍ਰੈੱਸ ’ਤੇ ਕੀਤੀ ਗਈ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਜੈਰਾਮ ਠਾਕੁਰ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਆਖਿਆ ਕਿ ਆਜ਼ਾਦ ਅਤੇ ਨਿਡਰ ਪੱਤਰਕਾਰਤਾ ਕਿਸੇ ਵੀ ਲੋਕਤੰਤਰ ਦੀ ਆਤਮਾ ਹੁੰਦੀ ਹੈ, ਪਰ ਸੱਤਾ ਦੇ ਦਬਾਅ ਹੇਠ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਐਮਰਜੈਂਸੀ ਦੇ ਕਾਲੇ ਦੌਰ ਅਤੇ ਤਾਨਾਸ਼ਾਹੀ ਸੋਚ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲੋਚਨਾ ਤੋਂ ਘਬਰਾਕੇ ਪੁਲਸ ਬਲ ਦਾ ਦੁਰੁਪਯੋਗ ਕਰਨਾ ਬਹੁਤ ਹੀ ਨਿੰਦਣਯੋਗ ਹੈ। ਪੰਜਾਬ ਕੇਸਰੀ ਵਰਗੇ ਪ੍ਰਸਿੱਧ ਅਖ਼ਬਾਰ ’ਤੇ ਕੀਤੀ ਗਈ ਕਾਰਵਾਈ ਮੀਡੀਆ ਨੂੰ ਡਰਾਉਣ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਕੁਚਲਣ ਦੀ ਸਾਜ਼ਿਸ਼ ਹੈ।
ਜੈਰਾਮ ਠਾਕੁਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੈਰ-ਲੋਕਤੰਤਰਿਕ ਕਾਰਵਾਈ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪ੍ਰੈੱਸ ਦੀ ਆਜ਼ਾਦੀ ਦਾ ਸਨਮਾਨ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਨਾ ਤਾਂ ਐਮਰਜੈਂਸੀ ਵਰਗੀ ਸੋਚ ਕਬੂਲ ਹੈ ਅਤੇ ਨਾ ਹੀ ਸੱਤਾ ਦਾ ਅਹੰਕਾਰ। ਲੋਕਤੰਤਰ ਦੀ ਰੱਖਿਆ ਲਈ ਹਰ ਪੱਧਰ ’ਤੇ ਅਜਿਹੀਆਂ ਦਮਨਕਾਰੀ ਪ੍ਰਵਿਰਤੀਆਂ ਦਾ ਵਿਰੋਧ ਕੀਤਾ ਜਾਵੇਗਾ।
ਅਰਬ ਸਾਗਰ 'ਚ ਭਾਰਤੀ ਕੋਸਟ ਗਾਰਡ ਦੀ ਵੱਡੀ ਕਾਰਵਾਈ; ਪਾਕਿਸਤਾਨੀ ਬੇੜੀ ਸਮੇਤ 9 ਕਰੂ ਮੈਂਬਰ ਗ੍ਰਿਫ਼ਤਾਰ
NEXT STORY