ਨਵੀਂ ਦਿੱਲੀ- ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 7,992 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਕੁੱਲ ਗਿਣਤੀ 3,46,682,736 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 93,227 ਹੋ ਗਈ ਹੈ, ਜੋ 559 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 393 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,75,128 ਹੋ ਗਈ ਹੈ। ਦੇਸ਼ ’ਚ ਲਗਾਤਾਰ 44 ਦਿਨਾਂ ਤੋਂ ਸੰਕਰਮਣ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ 15 ਹਜ਼ਾਰ ਤੋਂ ਹੇਠਾਂ ਹੈ।

ਸਿਹਤ ਮੰਤਰਾਲਾ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 93,277 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.27 ਫੀਸਦੀ ਹੈ। ਇਹ ਗਿਣਤੀ ਪਿਛਲੇ 559 ਦਿਨਾਂ ’ਚ ਸਭ ਤੋਂ ਘੱਟ ਹੈ। ਉੱਥੇ ਹੀ ਰਾਸ਼ਟਰੀ ਪੱਧਰ ’ਤੇ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ 98.36 ਫੀਸਦੀ ਹੈ ਅਤੇ ਇਹ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ’ਚ 1,666 ਦੀ ਕਮੀ ਆਈ ਹੈ। ਅੰਕੜਿਆਂ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.64 ਫੀਸਦੀ ਦਰਜ ਕੀਤੀ ਗਈ ਹੈ, ਜੋ ਪਿਛਲੇ 68 ਦਿਨਾਂ ਤੋਂ 2 ਫੀਸਦੀ ਘੱਟ ਹੈ। ਹਫ਼ਤਾਵਾਰ ਸੰਕਰਮਣ ਦਰ 0.71 ਫੀਸਦੀ ਦਰਜ ਕੀਤੀ ਗਈ ਹੈ, ਜੋ ਪਿਛਲੇ 27 ਦਿਨਾਂ ਤੋਂ ਇਕ ਫੀਸਦੀ ਤੋਂ ਘੱਟ ਹੈ। ਦੇਸ਼ ’ਚ ਹੁਣ ਤੱਕ ਕੁੱਲ 3,41,14,331 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.37 ਫੀਸਦੀ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 131.99 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਇਹ ਵੀ ਪੜ੍ਹੋ : ਭਾਰਤ ਨੇ ਮੈਡੀਕਲ ਸਮੱਗਰੀ ਦੀ ਖੇਪ ਭੇਜੀ ਅਫ਼ਗਾਨਿਸਤਾਨ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਸਾਲ ਭਰ ਦਾ ਲੰਬਾ ਸੰਘਰਸ਼, ਜਿੱਤ ਦੀ ਖ਼ੁਸ਼ੀ ਅਤੇ ਅੰਦੋਲਨ ਦੀਆਂ ਯਾਦਾਂ ਨਾਲ ਘਰਾਂ ਨੂੰ ਪਰਤਣ ਲੱਗਾ ‘ਅੰਨਦਾਤਾ’
NEXT STORY