ਜਲੰਧਰ (ਬਿਊਰੋ) – ਬਾਲੀਵੁੱਡ ਅਭਿਨੇਤਾ ਮਨੋਜ ਵਾਜਪਾਈ ਨੇ ਅੱਜ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਦੀ ਮਜ਼ਬੂਤੀ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਇਹ ਖ਼ਬਰ ਵੀ ਪੜ੍ਹੋ : ਫ਼ਿਲਮ 'ਆਦਿਪੁਰਸ਼' ਨੂੰ ਲੈ ਕੇ ਵਧਿਆ ਵਿਵਾਦ, ਨੇਪਾਲ 'ਚ ਬਾਲੀਵੁੱਡ ਦੀਆਂ 17 ਫ਼ਿਲਮਾਂ 'ਤੇ ਲੱਗਾ ਬੈਨ
ਮਨੋਜ ਵਾਜਪਾਈ ਨੇ ਤਰੁਣ ਚੁਘ ਨੂੰ ਕਿਹਾ ਕਿ ਹੁਣ ਅਜਿਹਾ ਸਮਾਂ ਆ ਗਿਆ ਹੈ, ਜਦੋਂ ਦੇਸ਼ ਨੂੰ ਹੋਰ ਮਜ਼ਬੂਤੀ ਦੇਣ ਦੀ ਲੋੜ ਹੈ ਤਾਂ ਜੋ ਦੇਸ਼ ਵਿਰੋਧੀ ਸ਼ਕਤੀਆਂ ਦੇ ਮਨਸੂਬਿਆਂ ਨੂੰ ਅਸਫ਼ਲ ਬਣਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ : ਗਾਇਕਾ ਮਿਸ ਪੂਜਾ ਨੇ ਅਚਾਨਕ ਸੋਸ਼ਲ ਮੀਡੀਆ ਨੂੰ ਕਿਹਾ 'ਬਾਏ-ਬਾਏ', ਸਾਂਝੀ ਕੀਤੀ ਇਹ ਆਖ਼ਰੀ ਪੋਸਟ
ਤਰੁਣ ਚੁਘ ਨੇ ਕਿਹਾ ਕਿ 27 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੋਪਾਲ ਵਿਚ 10 ਲੱਖ ਬੂਥਾਂ ’ਤੇ ਲੱਖਾਂ ਵਰਕਰਾਂ ਨਾਲ ਸਭ ਤੋਂ ਵੱਡਾ ਸੰਵਾਦ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਨੇ ਕੌਮਾਂਤਰੀ ਪੱਧਰ ’ਤੇ ਵੀ ਭਾਰਤ ਦਾ ਮਾਣ ਵਧਾਇਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਭਵਿੱਖ ਲਈ ਤਿਆਰ ਰਹਿਣ ਨੂੰ ਕਦਮ ਉਠਾ ਰਹੀ ਹਵਾਈ ਫ਼ੌਜ : ਰਾਸ਼ਟਰਪਤੀ ਮੁਰਮੂ
NEXT STORY