ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦੇ ਚਿਰਾਗ ਦਿੱਲੀ ਇਲਾਕੇ 'ਚ ਰਾਮਲੀਲਾ ਮੰਚਨ ਦੌਰਾਨ ਰਾਵਣ ਦੇ ਭਰਾ ਕੁੰਭਕਰਨ ਦਾ ਰੋਲਾ ਨਿਭਾਉਂਦੇ ਸਮੇਂ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ 60 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11 ਵਜੇ ਵਾਪਰੀ।
ਪੱਛਮੀ ਵਿਹਾਰ ਵਾਸੀ ਵਿਕਰਮ ਤਨੇਜਾ ਮਾਲਵੀਏ ਨਗਰ 'ਚ ਸਾਵਿਤਰੀ ਨਗਰ ਰਾਮਲੀਲਾ 'ਚ ਕੁੰਭਕਰਨ ਦੀ ਭੂਮਿਕਾ ਨਿਭਾ ਰਹੇ ਸਨ, ਉਦੋਂ ਉਨ੍ਹਾਂ ਨੇ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ। ਉਨ੍ਹਾਂ ਨੂੰ ਆਕਾਸ਼ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਪੀ.ਐੱਸ.ਆਰ.ਆਈ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਤਨੇਜਾ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ
NEXT STORY