ਨੈਸ਼ਨਲ ਡੈਸਕ : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ ’ਤੇ ਹਿਰਾਸਤ ’ਚ ਲਿਆ ਗਿਆ ਸੀ ਤੇ ਥੋੜ੍ਹੀ ਦੇਰ ਬਾਅਦ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਨੂੰ ਈ. ਡੀ. ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਣਕਾਰੀ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਲੁੱਕਆਊਟ ਸਰਕੁਲਰ ਦੇ ਚਲਦਿਆਂ ਅਦਾਕਾਰਾ ਨੂੰ ਰੋਕਿਆ ਗਿਆ ਤੇ ਬਾਅਦ ’ਚ ਹਿਰਾਸਤ ’ਚ ਲੈ ਲਿਆ ਗਿਆ ਸੀ।
ਇਹ ਵੀ ਪੜ੍ਹੋ : ਬੈਂਕਾਂ ਦੇ ਨਿੱਜੀਕਰਨ ਖ਼ਿਲਾਫ ਦੇਸ਼ ਪੱਧਰੀ ਸਾਂਝੇ ਅੰਦੋਲਨ ਦੀ ਹੈ ਜ਼ਰੂਰਤ : ਰਾਕੇਸ਼ ਟਿਕੈਤ
ਜੈਕਲੀਨ ਇਕ ਸ਼ੋਅ ਲਈ ਵਿਦੇਸ਼ ਜਾ ਰਹੇ ਸਨ। ਉਨ੍ਹਾਂ ਦੇ ਖ਼ਿਲਾਫ ਮਨੀਲਾਂਡਰਿੰਗ ਮਾਮਲੇ ’ਚ ਈ. ਡੀ. ਦੀ ਜਾਂਚ ਚੱਲ ਰਹੀ ਹੈ। ਦੱਸ ਦੇਈਏ ਕਿ ਈ. ਡੀ. ਨੇ 200 ਕਰੋੜ ਦੇ ਮਨੀਲਾਂਡਰਿੰਗ ਮਾਮਲੇ ’ਚ ਸੁਕੇਸ਼ ਚੰਦਰਸ਼ੇਖਰ ਤੇ ਹੋਰਾਂ ਦੇ ਖ਼ਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ। ਕੇਂਦਰੀ ਏਜੰਸੀ ਨੂੰ ਸੁਕੇਸ਼ ਤੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵਿਚਾਲੇ ਵਿੱਤੀ ਲੈਣ-ਦੇਣ ਦੇ ਸਬੂਤ ਮਿਲੇ ਸਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰ ਕੇ ਦੱਸੋ
ਦੇਸ਼ 'ਚ ਤੇਜ਼ੀ ਨਾਲ ਵਧ ਰਹੇ ਓਮੀਕ੍ਰੋਨ ਦੇ ਮਾਮਲੇ, ਮਹਾਰਾਸ਼ਟਰ ਤੋਂ ਬਾਅਦ ਹੁਣ ਰਾਜਸਥਾਨ 'ਚ ਮਿਲੇ 9 ਮਾਮਲੇ
NEXT STORY