ਨੈਸ਼ਨਲ ਡੈਸਕ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵੀਰਵਾਰ ਨੂੰ ਆਮਦਨ ਕਰ ਵਿਭਾਗ ਦੀ ਟੀਮ ਨੇ ਮੁੰਬਈ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨਾਲ ਜੁੜੇ ਹੋਟਲ 'ਬੈਸਟੀਅਨ ਰੈਸਟੋਰੈਂਟ'ਨਾਲ ਸਬੰਧਤ ਵਿੱਤੀ ਲੈਣ-ਦੇਣ ਅਤੇ ਕਥਿਤ ਟੈਕਸ ਅਨਿਯਮਿਤਤਾਵਾਂ ਦੀ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ।
ਮੁੰਬਈ ਅਤੇ ਬੈਂਗਲੁਰੂ ਵਿੱਚ ਕਾਰਵਾਈ
ਸੂਤਰਾਂ ਅਨੁਸਾਰ ਆਮਦਨ ਕਰ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਵੇਰ ਤੋਂ ਹੀ ਸ਼ਿਲਪਾ ਸ਼ੈੱਟੀ ਦੇ ਘਰ ਅਤੇ ਉਨ੍ਹਾਂ ਨਾਲ ਜੁੜੇ ਟਿਕਾਣਿਆਂ 'ਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀਆਂ ਹਨ। ਇਸੇ ਮਾਮਲੇ ਵਿੱਚ ਮੁੰਬਈ ਤੋਂ ਇਲਾਵਾ ਬੈਂਗਲੁਰੂ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਇੱਥੇ ਰੈਸਟੋਰੈਂਟ ਅਤੇ ਉਸ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਰਿਕਾਰਡ ਖੰਗਾਲੇ ਜਾ ਰਹੇ ਹਨ। ਵਿਭਾਗ ਨੂੰ ਸ਼ੱਕ ਹੈ ਕਿ ਹੋਟਲ ਕਾਰੋਬਾਰ ਵਿੱਚ ਨਿਵੇਸ਼, ਆਮਦਨ ਅਤੇ ਟੈਕਸ ਭੁਗਤਾਨ ਨੂੰ ਲੈ ਕੇ ਗੜਬੜੀਆਂ ਹੋ ਸਕਦੀਆਂ ਹਨ।
ਕੀ ਹੈ ਬੈਸਟੀਅਨ' ਵਿਵਾਦ
ਛਾਪੇਮਾਰੀ ਤੋਂ ਇੱਕ ਦਿਨ ਪਹਿਲਾਂ ਬੁੱਧਵਾਰ ਨੂੰ ਬੈਂਗਲੁਰੂ ਪੁਲਸ ਨੇ 'ਬੈਸਟੀਅਨ ਗਾਰਡਨ ਸਿਟੀ' ਸਮੇਤ ਦੋ ਰੈਸਟੋਰੈਂਟਾਂ ਖਿਲਾਫ ਤੈਅ ਸਮੇਂ ਤੋਂ ਵੱਧ ਸੰਚਾਲਨ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ। ਰਿਪੋਰਟਾਂ ਮੁਤਾਬਕ 'ਬੈਸਟੀਅਨ ਗਾਰਡਨ ਸਿਟੀ' ਰੈਸਟੋਰੈਂਟ ਵਿੱਚ ਸ਼ਿਲਪਾ ਸ਼ੈੱਟੀ ਦੀ 50 ਪ੍ਰਤੀਸ਼ਤ ਹਿੱਸੇਦਾਰੀ ਦੱਸੀ ਜਾਂਦੀ ਹੈ। ਇਸ ਤੋਂ ਬਾਅਦ, ਸ਼ਿਲਪਾ ਸ਼ੈੱਟੀ ਨੇ ਇੰਸਟਾਗ੍ਰਾਮ 'ਤੇ ਇੱਕ ਬਿਆਨ ਜਾਰੀ ਕਰਕੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਬੇਬੁਨਿਆਦ ਅਤੇ ਪ੍ਰੇਰਿਤ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਜਿਨ੍ਹਾਂ ਮੁੱਦਿਆਂ ਨੂੰ ਉਠਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਬਿਨਾਂ ਕਿਸੇ ਕਾਨੂੰਨੀ ਆਧਾਰ ਦੇ ਅਪਰਾਧਿਕ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 'ਬੈਸਟੀਅਨ ਗਾਰਡਨ ਸਿਟੀ' ਰੈਸਟੋਰੈਂਟ ਦਾ ਸੰਚਾਲਨ ਬੈਸਟੀਅਨ ਹੌਸਪੀਟੈਲਿਟੀ ਦੁਆਰਾ ਕੀਤਾ ਜਾਂਦਾ ਹੈ, ਜਿਸਦੀ ਸਥਾਪਨਾ ਕਾਰੋਬਾਰੀ ਰਣਜੀਤ ਬਿੰਦਰਾ ਨੇ ਕੀਤੀ ਸੀ। ਰਿਪੋਰਟਾਂ ਮੁਤਾਬਕ ਸ਼ਿਲਪਾ ਸ਼ੈੱਟੀ ਨੇ ਸਾਲ 2019 ਵਿੱਚ ਇਸ ਵੈਂਚਰ ਵਿੱਚ ਨਿਵੇਸ਼ ਕੀਤਾ ਸੀ। ਫਿਲਹਾਲ, ਸ਼ਿਲਪਾ ਸ਼ੈੱਟੀ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਛਾਪੇਮਾਰੀ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਕੇਰਲ ਦੇ ਮੁੱਖ ਮੰਤਰੀ ਵਿਜਯਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
NEXT STORY