ਨਵੀਂ ਦਿੱਲੀ - ਸਰਕਾਰ ਨੇ ਸੋਮਵਾਰ ਨੂੰ ਸੰਸਦ ਵਿੱਚ ਕਿਹਾ ਕਿ ਹੁਣੇ ਤੱਕ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਅੱਠ ਹਵਾਈ ਅੱਡਿਆਂ ਨੂੰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ.ਪੀ.ਪੀ.) ਦੇ ਤਹਿਤ ਸੰਚਾਲਨ, ਪ੍ਰਬੰਧਨ ਅਤੇ ਵਿਕਾਸ ਦੀ ਖਾਤਰ ਲੀਜ਼ 'ਤੇ ਦਿੱਤਾ ਹੈ ਜਿਨ੍ਹਾਂ ਵਿਚੋਂ ਸੱਤ ਹਵਾਈ ਅੱਡੀਆਂ ਦਾ ਪ੍ਰਬੰਧਨ ਮੈਸਰਜ਼ ਅਡਾਨੀ ਇੰਟਰਪ੍ਰਾਈਜਿਜ਼ ਲਿ. ਦੁਆਰਾ ਕੀਤਾ ਜਾਂਦਾ ਹੈ। ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਨੇ ਦਿੱਲੀ, ਮੁੰਬਈ, ਅਹਿਮਦਾਬਾਦ, ਜੈਪੁਰ, ਲਖਨਊ, ਗੁਹਾਟੀ, ਤਿਰੂਵਨੰਤਪੁਰਮ ਅਤੇ ਮੰਗਲੁਰੂ ਨੂੰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਦੇ ਤਹਿਤ ਸੰਚਾਲਨ, ਪ੍ਰਬੰਧਨ ਅਤੇ ਵਿਕਾਸ ਲਈ ਲੀਜ਼ 'ਤੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਸੱਤ ਹਵਾਈ ਅੱਡੀਆਂ-ਮੁੰਬਈ, ਅਹਿਮਦਾਬਾਦ, ਜੈਪੁਰ, ਲਖਨਊ, ਗੁਹਾਟੀ, ਤਿਰੂਵਨੰਤਪੁਰਮ ਅਤੇ ਮੰਗਲੁਰੂ ਦਾ ਪ੍ਰਬੰਧਨ ਮੈਸਰਜ਼ ਅਡਾਨੀ ਇੰਟਰਪ੍ਰਾਈਜਿਜ਼ ਲਿ. ਦੁਆਰਾ ਕੀਤਾ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਦੀ ਕਮੇਟੀ ਸਾਹਮਣੇ ਪੇਸ਼ ਹੋਣ ਲਈ ਮੰਗਿਆ ਹੋਰ ਸਮਾਂ
NEXT STORY