ਨਵੀਂ ਦਿੱਲੀ : ਅਡਾਨੀ ਸਮੂਹ ਨੇ ਆਪਣੇ FPO ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਅਡਾਨੀ ਐਂਟਰਪ੍ਰਾਈਜ਼ਿਜ਼ ਨੇ ਕਿਹਾ ਹੈ ਕਿ ਉਹ ਐੱਫ.ਪੀ.ਓ. ਨੂੰ ਰੱਦ ਕਰ ਰਹੇ ਹਨ। ਇਸ ਦੇ ਨਾਲ ਹੀ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ। ਅਡਾਨੀ ਐਂਟਰਪ੍ਰਾਈਜ਼ਿਜ਼ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ, ਜਿਸ ’ਚ ਕਿਹਾ ਗਿਆ ਹੈ ਕਿ ਉਹ ਆਪਣਾ 20 ਹਜ਼ਾਰ ਕਰੋੜ ਰੁਪਏ ਦਾ ਐੱਫ.ਪੀ.ਓ. ਵਾਪਸ ਲੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ (ਵੀਡੀਓ)
ਨਿਵੇਸ਼ਕਾਂ ਨੂੰ ਜਲਦ ਹੀ ਪੈਸਾ ਵਾਪਸ ਕਰ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ 27 ਜਨਵਰੀ ਨੂੰ ਗੌਤਮ ਅਡਾਨੀ ਦੀ ਕੰਪਨੀ ਅਡਾਨੀ ਐਂਟਰਪ੍ਰਾਈਜ਼ਿਜ਼ ਨੇ 20 ਹਜ਼ਾਰ ਕਰੋੜ ਜੁਟਾਉਣ ਲਈ ਐੱਫ. ਪੀ. ਓ. ਜਾਰੀ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਬਜਟ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ, ਕਿਹਾ-ਕਿਸਾਨਾਂ, ਗ਼ਰੀਬਾਂ ਅਤੇ ਨੌਜਵਾਨਾਂ ਲਈ ਹੈ ਨਿਰਾਸ਼ਾਜਨਕ
ਬਜਟ ਨੂੰ ਲੈ ਕੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਦਿੱਤਾ ਅਹਿਮ ਬਿਆਨ
NEXT STORY