ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਅਚਾਨਕ ਕਦਮ ਚੁੱਕਦੇ ਹੋਏ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੇ ਐਡੀਸ਼ਨਲ ਡਾਇਰੈਕਟਰ ਐੱਮ. ਨਾਗੇਸ਼ਵਰ ਰਾਓ ਨੂੰ ਸ਼ੁੱਕਰਵਾਰ ਨੂੰ ਅਹੁਦੇ ਤੋਂ ਹਟਾਉਂਦੇ ਹੋਏ ਉਨ੍ਹਾਂ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਅਤੇ ਹੋਮ ਗਾਰਡ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।
ਓਡੀਸ਼ਾ ਕੈਡਰ ਦੇ 1986 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਰਾਓ ਸੀ. ਬੀ. ਆਈ. ਦੇ ਆਖਰੀ ਪ੍ਰਮੁੱਖ ਦਾ ਅਹੁਦਾ 2 ਵਾਰ ਸੰਭਾਲ ਚੁੱਕੇ ਹਨ। ਇਕ ਅਧਿਕਾਰਕ ਆਦੇਸ਼ ਮੁਤਾਬਕ ਉਨ੍ਹਾਂ ਨੂੰ ਸੀ. ਬੀ. ਆਈ. ਦੇ ਐਡੀਸ਼ਨਲ ਡਾਇਰੈਕਟਰ ਦੇ ਅਹੁਦੇ ਤੋਂ ਹਟਾ ਕੇ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਅਤੇ ਹੋਮ ਗਾਰਡ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।
ਸੈੱਸ ਲੱਗਣ ਤੋਂ ਬਾਅਦ ਵਧੀ ਪੈਟਰੋਲ-ਡੀਜ਼ਲ ਦੀ ਕੀਮਤ, ਅੱਧੀ ਰਾਤ ਤੋਂ ਕੀਮਤ ਹੋਵੇਗੀ ਲਾਗੂ
NEXT STORY