ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਅਤੇ ਪੰਜਾਬ ਦੇ ਹਵਾਈ ਅੱਡਿਆਂ ਤੋਂ ਏਅਰ ਇੰਡੀਆ ਦੀਆਂ ਉਡਾਣਾਂ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਵਾਧੂ ਸਕਰੀਨਿੰਗ ਤੋਂ ਗੁਜ਼ਰਨਾ ਪਵੇਗਾ ਅਤੇ ਵਧਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਹਵਾਈ ਅੱਡੇ 'ਤੇ ਵਿਜ਼ਟਰ ਐਂਟਰੀ ਟਿਕਟਾਂ ਦੇ ਜਾਰੀ ਕਰਨ 'ਤੇ 30 ਨਵੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਈ. ਜੀ. ਆਈ. ਏ) ਦੀ ਟਰਮੀਨਲ ਇਮਾਰਤ ਵਿਚ ਸੈਲਾਨੀਆਂ ਦੇ ਦਾਖਲੇ 'ਤੇ 30 ਨਵੰਬਰ ਤੱਕ ਪਾਬੰਦੀ ਲਗਾਈ ਗਈ ਹੈ।
ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧ ਵਿਚ ਇਕ ਸਰਕੂਲਰ ਜਾਰੀ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਆਈ. ਜੀ. ਆਈ. ਏ. ਅਤੇ ਪੰਜਾਬ ਦੇ ਹਵਾਈ ਅੱਡਿਆਂ 'ਤੇ ਏਅਰ ਇੰਡੀਆ ਦੀਆਂ ਉਡਾਣਾਂ ਲਈ 'ਸੈਕੰਡਰੀ ਲੈਡਰ ਪੁਆਇੰਟ ਚੈੱਕ' ਕੀਤਾ ਜਾਵੇਗਾ। ਇਹ ਆਮ ਤੌਰ 'ਤੇ ਹਵਾਈ ਜਹਾਜ਼ 'ਤੇ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਅਤੇ ਉਨ੍ਹਾਂ ਦੇ ਹੱਥਾਂ ਦੇ ਸਾਮਾਨ ਦੀ ਸਕ੍ਰੀਨਿੰਗ ਦਾ ਹਵਾਲਾ ਦਿੰਦਾ ਹੈ। ਇਹ ਪ੍ਰਾਇਮਰੀ ਸੁਰੱਖਿਆ ਜਾਂਚ ਤੋਂ ਇਲਾਵਾ ਹੈ। ਹਾਲਾਂਕਿ ਏਅਰ ਇੰਡੀਆ ਵੱਲੋਂ ਕੋਈ ਟਿੱਪਣੀ ਨਹੀਂ ਆਈ ਹੈ।
ਸੂਤਰਾਂ ਨੇ ਦੱਸਿਆ ਕਿ ਦਿੱਲੀ ਹਵਾਈ ਅੱਡੇ 'ਤੇ ਆਰਜ਼ੀ ਐਂਟਰੀ ਪਾਸਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਨੂੰ ਸੰਚਾਲਨ ਉਦੇਸ਼ਾਂ ਲਈ ਢਿੱਲ ਦਿੱਤੀ ਜਾਵੇਗੀ। ਇਹ ਪਾਬੰਦੀ 30 ਨਵੰਬਰ ਤੱਕ ਜਾਰੀ ਰਹੇਗੀ। ਰਿਪੋਰਟਾਂ ਮੁਤਾਬਕ ਇਕ ਵੱਖਵਾਦੀ ਸਮੂਹ ਨੇ ਲੋਕਾਂ ਨੂੰ 19 ਨਵੰਬਰ ਨੂੰ ਏਅਰ ਇੰਡੀਆ ਦੀਆਂ ਉਡਾਣਾਂ ਵਿਚ ਸਫ਼ਰ ਨਾ ਕਰਨ ਲਈ ਕਿਹਾ ਹੈ।
ਭਾਰਤ ਨੇ ਸਫ਼ਲਤਾਪੂਰਵਕ ਲਾਂਚ ਕੀਤੀ 'ਪ੍ਰਲਯ' ਮਿਜ਼ਾਈਲ, LoC 'ਤੇ ਤਾਇਨਾਤ ਕਰਨ ਲਈ ਕੀਤੀ ਗਈ ਹੈ ਤਿਆਰ
NEXT STORY