ਨਵੀਂ ਦਿੱਲੀ- ਸ਼ਿਵ ਸੈਨਾ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਆਦਿਤਿਆ ਠਾਕਰੇ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਯਾਨੀ ਕਿ ਅੱਜ ਉਨ੍ਹਾਂ ਦੇ ਘਰ 'ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਮੌਜੂਦਾ ਸਿਆਸੀ ਘਟਨਾਕ੍ਰਮਾਂ 'ਤੇ ਚਰਚਾ ਕੀਤੀ।
ਕੇਜਰੀਵਾਲ ਨੇ ਠਾਕਰੇ ਨਾਲ ਮੁਲਾਕਾਤ ਦੀਆਂ ਆਪਣੀਆਂ ਤਸਵੀਰਾਂ ਟਵਿੱਟਰ 'ਤੇ ਪੋਸਟ ਕੀਤੀਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਟਵੀਟ ਕੀਤਾ ਕਿ ਅੱਜ ਆਪਣੇ ਨਿਵਾਸ ਸਥਾਨ 'ਤੇ ਆਦਿਤਿਆ ਠਾਕਰੇ ਦੀ ਮਹਿਮਾਨ ਨਿਵਾਜ਼ੀ ਦਾ ਮੌਕਾ ਮਿਲਿਆ। ਦੇਸ਼ ਦੇ ਮੌਜੂਦਾ ਸਿਆਸੀ ਘਟਨਾਕ੍ਰਮ ਨੂੰ ਲੈ ਕੇ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਤਾਮਿਲਨਾਡੂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਲੋਕਾਂ ਦੀ ਮੌਤ, 11 ਹਸਪਤਾਲ 'ਚ ਦਾਖ਼ਲ
NEXT STORY