ਨਵੀਂ ਦਿੱਲੀ (ਬਿਊਰੋ) - ਦੋ ਬਾਲਗ ਵਿਅਕਤੀ ਇਕੱਠੇ ਲਿਵ-ਇਨ ਰਿਲੇਸ਼ਨਸ਼ੀਪ ਵਿੱਚ ਰਹਿ ਸਕਦੇ ਹਨ, ਦੇ ਮੱਦੇਨਜ਼ਰ ਇਲਾਹਾਬਾਦ ਹਾਈਕੋਰਟ ਨੇ ਫਰੂਖਾਬਾਦ ਦੇ ਸੀਨੀਅਰ ਪੁਲਸ ਕਪਤਾਨ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਇਕ ਜੋੜੇ ਨੂੰ ਸੁਰੱਖਿਆ ਪ੍ਰਦਾਨ ਕਰੇ, ਜੋ ਇਕੱਠੇ ਰਹਿ ਰਹੇ ਹਨ। ਜਸਟਿਸ ਅੰਜਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਪ੍ਰਕਾਸ਼ ਪੱਡੀਆ ਨੇ ਫ਼ਰੂਖਾਬਾਦ ਦੀ ਕਾਮਿਨੀ ਦੇਵੀ ਅਤੇ ਅਜੈ ਕੁਮਾਰ ਵੱਲੋਂ ਦਾਇਰ ਰਿੱਟ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੋਮਵਾਰ ਨੂੰ ਇਹ ਆਦੇਸ਼ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : ਕੈਨੇਡਾ ਪਹੁੰਚਣ ਤੋਂ ਲੈ ਕੇ ਪੱਕੇ ਹੋਣ ਤੱਕ ਵਿਦਿਆਰਥੀਆਂ ਨੂੰ ਆਉਂਦੀਆਂ ਨੇ ਇਹ ਸਮੱਸਿਆਵਾਂ
ਪਟੀਸ਼ਨਕਰਤਾਵਾਂ ਨੇ ਅਦਾਲਤ ਸਾਹਮਣੇ ਦਲੀਲ ਦਿੱਤੀ ਕਿ ਉਹ ਦੋਵੇਂ ਬਾਲਗ ਹਨ ਅਤੇ ਇਕ ਦੂਜੇ ਨੂੰ ਪਿਆਰ ਕਰਦੇ ਸਨ। ਪਿਛਲੇ ਛੇ ਮਹੀਨਿਆਂ ਤੋਂ ਉਹ ਇੱਕ ਜੋੜੇ ਦੇ ਤੌਰ ’ਤੇ ਰਹਿ ਰਹੇ ਹਨ ਪਰ ਕਾਮਿਨੀ ਦੇ ਮਾਤਾ-ਪਿਤਾ ਉਸ ਨੂੰ ਤੰਗ ਅਤੇ ਪਰੇਸ਼ਾਨ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - UK ਸਟੂਡੈਂਟ ਵੀਜ਼ਾ: ‘ਇੰਟਰਵਿਊ’ ਤੇ ‘ਫੰਡ’ ਰੋਕ ਰਹੇ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ‘ਰਾਹ’
ਪਟੀਸ਼ਨਕਰਤਾਵਾਂ ਨੇ ਦੋਸ਼ ਲਾਇਆ ਕਿ ਕਾਮਿਨੀ ਦੇ ਮਾਤਾ-ਪਿਤਾ ਚਾਹੁੰਦੇ ਸਨ ਕਿ ਉਹ ਇੱਕ ਅੱਧਖੜ ਉਮਰ ਦੇ ਵਿਅਕਤੀ ਨਾਲ ਵਿਆਹ ਕਰਵਾ ਲਏ। ਪਟੀਸ਼ਨਕਰਤਾਵਾਂ ਨੇ ਇਸ ਸਬੰਧ ਵਿਚ ਫਰੂਖਾਬਾਦ ਦੇ ਸੀਨੀਅਰ ਪੁਲਸ ਕਪਤਾਨ ਨੂੰ 17 ਮਾਰਚ, 2020 ਨੂੰ ਸ਼ਿਕਾਇਤ ਕੀਤੀ ਸੀ ਪਰ ਅੱਜ ਤੱਕ ਉਨ੍ਹਾਂ ਦੀ ਅਰਜ਼ੀ ਪੈਂਡਿੰਗ ਪਈ ਹੋਈ ਹੈ।
ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!
ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਕਿਹਾ ਕਿ, “ਮਾਣਯੋਗ ਸੁਪਰੀਮ ਕੋਰਟ ਨੇ ਆਪਣੇ ਇਕ ਮਹੱਤਵਪੂਰਨ ਫ਼ੈਸਲੇ ਵਿਚ ਇਹ ਵਿਵਸਥਾ ਕੀਤੀ ਹੈ ਕਿ ਜਿੱਥੇ ਮੁੰਡਾ ਅਤੇ ਕੁੜੀ ਬਾਲਗ ਹੋਣ, ਉਹ ਆਪਣੀ ਇੱਛਾ ਅਨੁਸਾਰ ਇਕੱਠੇ ਰਹਿ ਰਹੇ ਹਨ। ਉਨ੍ਹਾਂ ਦੇ ਮਾਤਾ-ਪਿਤਾ ਸਣੇ ਹੋਰਾਂ ਲੋਕਾਂ ਨੂੰ ਉਨ੍ਹਾਂ ਦੇ ਇਕੱਠੇ ਰਹਿਣ ਵਿਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ।”
ਪੜ੍ਹੋ ਇਹ ਵੀ ਖ਼ਬਰ -ਸੋਮਵਾਰ ਨੂੰ ਜ਼ਰੂਰ ਕਰੋ ਭਗਵਾਨ ਸ਼ਿਵ ਜੀ ਦੀ ਪੂਜਾ, ਖੁੱਲ੍ਹਣਗੇ ਧਨ ਦੀ ਪ੍ਰਾਪਤੀ ਦੇ ਸਾਰੇ ਰਾਹ
'ਕਾਲੇ ਕਾਨੂੰਨਾਂ' ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ : ਰਾਹੁਲ
NEXT STORY