ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਉਹ ਆਪਣੇ ਘਰਾਂ ਨੂੰ ਵਾਪਸ ਨਾ ਜਾਣ, ਕਿਉਂਕਿ ਉੱਥੇ ਹਾਲੇ ਵੀ ਕਈ ਅਣਦੇਖੇ ਗੋਲੇ ਡਿੱਗੇ ਹੋ ਸਕਦੇ ਹਨ, ਜਿਨ੍ਹਾਂ ਨੂੰ ਡਿਸਪੋਜ਼ ਕੀਤਾ ਜਾਣਾ ਹਾਲੇ ਬਾਕੀ ਹੈ।
ਜ਼ਿਕਰਯੋਗ ਹੈ ਕਿ ਤਣਾਅਪੂਰਨ ਸਥਿਤੀ ਵਿਚਾਲੇ ਬਾਰਾਮੂਲਾ, ਬਾਂਦੀਪੋਰਾ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਕੰਟਰੋਲ ਰੇਖਾ ਦੇ ਨੇੜੇ ਪਿੰਡਾਂ ਦੇ 1.25 ਲੱਖ ਤੋਂ ਵੱਧ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਖਾਲੀ ਕਰਵਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੇ ਨਿਵਾਸ ਸਥਾਨਾਂ ਨੂੰ ਪਾਕਿਸਤਾਨੀ ਗੋਲਾਬਾਰੀ ਦਾ ਨਿਸ਼ਾਨਾ ਬਣਨ ਦਾ ਬਹੁਤ ਜ਼ਿਆਦਾ ਖ਼ਤਰਾ ਸੀ।
ਇਸ ਬਾਰੇ ਜੰਮੂ ਪੁਲਸ ਵੱਲੋਂ ਇਕ ਅਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਆਪਣੇ ਪਿੰਡਾਂ ਵੱਲ ਵਾਪਸ ਨਾ ਜਾਓ। ਪਾਕਿਸਤਾਨੀ ਗੋਲਾਬਾਰੀ ਤੋਂ ਬਾਅਦ ਇਲਾਕੇ 'ਚ ਕਈ ਗੋਲ਼ੇ ਡਿੱਗੇ ਹੋ ਸਕਦੇ ਹਨ, ਜੋ ਕਿ ਜਾਨਾਂ ਲਈ ਖ਼ਤਰਾ ਬਣ ਸਕਦੇ ਹਨ।
ਇਹ ਵੀ ਪੜ੍ਹੋ- ''ਉਸਕੀ ਫ਼ਿਤਰਤ ਹੈ ਬਦਲ ਜਾਨੇ ਕੀ...'', ਸੀਜ਼ਫਾਇਰ ਉਲੰਘਣ ਮਗਰੋਂ ਸ਼ਸ਼ੀ ਸ਼ਰੂਰ ਨੇ ਕੱਸਿਆ ਪਾਕਿਸਤਾਨ 'ਤੇ ਤੰਜ
ਅਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਬੰਬ ਨਿਰੋਧਕ ਦਸਤੇ ਪ੍ਰਭਾਵਿਤ ਖੇਤਰਾਂ ਵਿੱਚ ਭੇਜੇ ਜਾਣਗੇ ਤਾਂ ਜੋ ਪਿੰਡਾਂ ਨੂੰ ਸੈਨੇਟਾਈਜ਼ ਕੀਤਾ ਜਾ ਸਕੇ ਅਤੇ ਕਿਸੇ ਵੀ ਅਣਪਛਾਤੇ ਗੋਲੇ ਨੂੰ ਸੁਰੱਖਿਅਤ ਚੁੱਕਿਆ ਜਾ ਸਕੇ।
ਅਡਵਾਈਜ਼ਰੀ 'ਚ ਦੱਸਿਆ ਗਿਆ ਹੈ ਕਿ ਸਾਲ 2023 ਵਿੱਚ ਕੰਟਰੋਲ ਰੇਖਾ ਦੇ ਨੇੜੇ ਡਿੱਗੇ ਹੋਏ ਗੋਲਿਆਂ ਦੇ ਧਮਾਕਿਆਂ ਵਿੱਚ 41 ਲੋਕਾਂ ਦੀ ਜਾਨ ਚਲੀ ਗਈ ਸੀ। ਅਜਿਹੀ ਘਟਨਾ ਦੁਬਾਰਾ ਨਾ ਹੋ ਸਕੇ, ਇਸ ਕਾਰਨ ਲੋਕਾਂ ਨੂੰ ਵਾਪਸ ਆਪਣੇ ਘਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਨੇ ਸ਼ਨੀਵਾਰ ਨੂੰ ਸਰਹੱਦ ਪਾਰ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੇ ਚਾਰ ਦਿਨਾਂ ਦੇ ਤੀਬਰ ਹਮਲੇ ਤੋਂ ਤੁਰੰਤ ਬਾਅਦ, ਜ਼ਮੀਨ, ਹਵਾ ਅਤੇ ਸਮੁੰਦਰ 'ਤੇ ਸਾਰੀਆਂ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਇੱਕ ਸਮਝੌਤਾ ਕੀਤਾ। ਹਾਲਾਂਕਿ, ਘੰਟਿਆਂ ਬਾਅਦ ਨਵੀਂ ਦਿੱਲੀ ਨੇ ਇਸਲਾਮਾਬਾਦ 'ਤੇ ਇਸ ਦੀ ਉਲੰਘਣਾ ਦਾ ਦੋਸ਼ ਲਗਾਇਆ। ਦੇਰ ਰਾਤ ਮੀਡੀਆ ਬ੍ਰੀਫਿੰਗ ਵਿੱਚ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪਾਕਿਸਤਾਨ ਨੂੰ ਇਨ੍ਹਾਂ ਉਲੰਘਣਾਵਾਂ ਨੂੰ ਹੱਲ ਕਰਨ ਲਈ ਢੁਕਵੇਂ ਕਦਮ ਚੁੱਕਣ ਅਤੇ ਸਥਿਤੀ ਨਾਲ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਜਿੱਠਣ ਲਈ ਕਿਹਾ।
ਇਹ ਵੀ ਪੜ੍ਹੋ- 'ਹਾਲੇ ਜਾਰੀ ਹੈ ਆਪਰੇਸ਼ਨ ਸਿੰਦੂਰ...', ਸੀਜ਼ਫਾਇਰ ਮਗਰੋਂ ਭਾਰਤੀ ਹਵਾਈ ਫ਼ੌਜ ਦਾ ਆ ਗਿਆ ਪਹਿਲਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਹੁਲ ਗਾਂਧੀ ਨੇ ਪੁੰਛ 'ਚ ਸ਼ਹੀਦ ਹੋਏ ਸੂਬੇਦਾਰ ਮੇਜਰ ਪਵਨ ਕੁਮਾਰ ਦੀ ਸ਼ਹਾਦਤ 'ਤੇ ਜਤਾਇਆ ਦੁੱਖ
NEXT STORY