ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖਮੰਤਰੀ ਜੈਰਾਮ ਠਾਕੁਰ ਨੇ ਸੂਬੇ ’ਚ ਹੋ ਰਹੀ ਭਾਰੀ ਬਰਫ਼ਬਾਰੀ ਅਤੇ ਬਾਰਸ਼ ਕਾਰਨ ਯਾਤਰੀਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਜੈ ਠਾਕੁਰ ਨੇ ਟਵੀਟ ਕਰਕੇ ਕਿਹਾ ਕਿ ਕਈ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਖੇਤਰਾਂ ’ਚ ਭਾਰੀ ਬਰਫ਼ਬਾਰੀ ਅਤੇ ਬਾਰਸ਼ ਜਾਰੀ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਕਿਹਾ ਕਿ ਖ਼ਰਾਬ ਮੌਸਮ ਅਤੇ ਸੜਕਾਂ ’ਤੇ ਫਿਸਲਣ ਕਾਰਨ ਬੇਲੋੜੀ ਯਾਤਰਾ ਕਰਨ ਤੋਂ ਬਚਣ ਅਤੇ ਜ਼ਮੀਨ ਖਿਸਕਣ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਰੇ ਸੰਬੰਧਤ ਜ਼ਿਲਾ ਪ੍ਰਸ਼ਾਸਨ ਅਤੇ ਵਿਭਾਗਾਂ ਨੂੰ ਮੁੜ ਚਾਲੂ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸੂਬੇ ਦੇ ਲੋੋਕਾਂ ਅਤੇ ਸੈਲਾਨੀਆਂ ਨੂੰ ਵੀ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਸ਼ਰਮਨਾਕ! ਨਾਬਾਲਗ ਭਰਾ ਨੇ ਸਾਢੇ 3 ਸਾਲਾ ਭੈਣ ਨਾਲ ਕੀਤਾ ਜਬਰ ਜ਼ਿਨਾਹ, ਬੱਚੀ ਦੀ ਹਾਲਤ ਗੰਭੀਰ
NEXT STORY