ਸ਼ਿਮਲਾ— ਅਫ਼ਗਾਨਿਸਤਾਨ ਵਿਚ ਬਦਲੇ ਤਾਜ਼ਾ ਸਿਆਸੀ ਹਾਲਾਤ ਨੂੰ ਵੇਖਦੇ ਹੋਏ ਅਫ਼ਗਾਨਿਸਤਾਨ ਦੇ ਅੰਦਰ ਅਤੇ ਬਾਹਰ ਰਹਿਣ ਵਾਲੇ ਲੋਕਾਂ ਨੂੰ ਵਤਨ ਵਾਪਸੀ ਦੀ ਚਿੰਤਾ ਸਤਾਉਣ ਲੱਗੀ ਹੈ। ਸ਼ਿਮਲਾ ਏ. ਪੀ. ਜੀ. ਯੂਨੀਵਰਸਿਟੀ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਵਤਨ ਵਾਪਸੀ ਦੀ ਚਿੰਤਾ ਸਤਾ ਰਹੀ ਹੈ। ਸ਼ਿਮਲਾ ਏ. ਪੀ. ਜੀ. ਯੂਨੀਵਰਸਿਟੀ ਦੇ 4 ਵਿਦਿਆਰਥੀ ਹਨ, ਜਿਨ੍ਹਾਂ ’ਚੋਂ 2 ਸ਼ਿਮਲਾ ਵਿਚ ਹੀ ਹਨ।
ਅਫ਼ਗਾਨਿਸਤਾਨ ਦੇ ਵਿਦਿਆਰਥੀ ਆਬਿਦ ਉੱਲਾਹ ਦਾ ਕਹਿਣਾ ਹੈ ਕਿ ਉਹ ਆਪਣੇ ਘਰ ਵਿਚ ਵੱਡੇ ਹਨ, ਪਰਿਵਾਰ ਦੀ ਜ਼ਿੰਮੇਵਾਰੀ ਉਨ੍ਹਾਂ ’ਤੇ ਹੈ। ਮਾਂ-ਬਾਪ ਨਾਲ ਫੋਨ ’ਤੇ ਗੱਲਬਾਤ ਹੋ ਰਹੀ ਹੈ ਪਰ ਫਲਾਈਟਾਂ ਬੰਦ ਹੋ ਚੁੱਕੀਆਂ ਹਨ। ਅਜਿਹੇ ਵਿਚ ਘਰ ਵਾਪਸੀ ਕਿਵੇਂ ਹੋਵੇ, ਇਸ ਦਾ ਡਰ ਸਤਾ ਰਿਹਾ ਹੈ। ਅਰੀਬ ਅਹਿਮਦ ਦਾ ਕਹਿਣਾ ਹੈ ਕਿ ਅਫ਼ਗਾਨਿਸਤਾਨ ਵਿਚ ਵੱਡੇ ਵਿੱਤੀ ਸਾਧਨ ਹਨ, ਜਿਨ੍ਹਾਂ ’ਤੇ ਸਾਰਿਆਂ ਦੀਆਂ ਨਜ਼ਰਾਂ ਹਨ। ਉਨ੍ਹਾਂ ਦਾ ਪਰਿਵਾਰ ਅਫ਼ਗਾਨਿਸਤਾਨ ਵਿਚ ਹੈ। ਉਨ੍ਹਾਂ ਦਾ ਵੀਜ਼ਾ ਵੀ ਇਕ ਮਹੀਨੇ ਦਾ ਰਹਿ ਗਿਆ ਹੈ। ਅਜਿਹੇ ਵਿਚ ਹਾਲਾਤ ਨਾ ਸੁਧਰੇ ਤਾਂ ਵੀਜ਼ਾ ਵਧਾਉਣਾ ਪਵੇਗਾ।
ਹਿਮਾਚਲ ’ਚ ਕੁਝ ਲੋਕ ਅਫ਼ਗਾਨਿਸਤਾਨ ਵਿਚ ਫਸੇ ਹੋ ਸਕਦੇ ਹਨ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਅਫ਼ਗਾਨਿਸਤਾਨ ਵਿਚ ਬਦਲੇ ਹਾਲਾਤਾਂ ਦਰਮਿਆਨ ਹਿਮਾਚਲ ਦੇ ਫਸੇ ਲੋਕਾਂ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਕ ਹਿਮਾਚਲੀ ਨੌਜਵਾਨ ਦੇ ਅਫ਼ਗਾਨਿਸਤਾਨ ਵਿਚ ਫਸੇ ਹੋਏ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੇ ਸਬੰਧ ਵਿਚ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਘਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਭਾਰਤ ’ਚ ਕੋਰੋਨਾ ਟੀਕਾਕਰਨ ਨੇ ਫੜ੍ਹੀ ਰਫ਼ਤਾਰ, ਹੁਣ ਤੱਕ 55 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੀ ਵੈਕਸੀਨ
NEXT STORY