ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਿੱਲੀ ਵਿੱਚ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਪੂਰੇ 26 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ, ਦਿੱਲੀ ਤੋਂ ਭਾਜਪਾ ਦਾ ਕੋਈ ਮੈਂਬਰ ਰਾਜ ਸਭਾ ਵਿੱਚ ਪਹੁੰਚਿਆ ਹੈ। ਭਾਰਤੀ ਸਮਾਜਿਕ ਕਾਰਕੁਨ ਅਤੇ ਸਿਆਸਤਦਾਨ ਸਵਾਤੀ ਮਾਲੀਵਾਲ ਭਾਜਪਾ 'ਚ ਸ਼ਾਮਲ ਹੋ ਗਈ ਹੈ ਅਤੇ ਉਹ ਮੌਜੂਦਾ ਸਮੇਂ 'ਚ ਰਾਜ ਸਭਾ 'ਚ ਭਾਜਪਾ ਵੱਲੋਂ ਦਿੱਲੀ ਦੀ ਨੁਮਾਇੰਦਗੀ ਕਰੇਗੀ।
ਦੱਸ ਦਈਏ ਕਿ ਦਿੱਲੀ ਤੋਂ ਭਾਜਪਾ ਦੇ ਆਖਰੀ ਰਾਜ ਸਭਾ ਮੈਂਬਰ ਓਮ ਪ੍ਰਕਾਸ਼ ਕੋਹਲੀ ਸਨ, ਜੋ ਸਾਲ 2000 ਵਿੱਚ ਸੇਵਾਮੁਕਤ ਹੋਏ ਸਨ। ਕੋਹਲੀ 1994 ਤੋਂ 2000 ਤੱਕ ਰਾਜ ਸਭਾ ਦੇ ਮੈਂਬਰ ਰਹੇ ਸਨ ਅਤੇ ਉਹ ਦਿੱਲੀ ਯੂਨੀਵਰਸਿਟੀ ਅਧਿਆਪਕ ਸੰਘ (DUTA) ਅਤੇ ਏ.ਬੀ.ਵੀ.ਪੀ. (ABVP) ਦੇ ਪ੍ਰਧਾਨ ਵੀ ਰਹਿ ਚੁੱਕੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 2014 ਤੋਂ 2019 ਤੱਕ ਗੁਜਰਾਤ ਦੇ ਰਾਜਪਾਲ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਸਵਾਤੀ ਮਾਲੀਵਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਦਿੱਲੀ ਤੋਂ ਰਾਜ ਸਭਾ ਵਿੱਚ ਭਾਜਪਾ ਦੀ ਪ੍ਰਤੀਨਿਧਤਾ ਮੁੜ ਬਹਾਲ ਹੋ ਗਈ ਹੈ।
ਦੱਸ ਦਈਏ ਕਿ ਅੱਜ ਆਮ ਆਦਮੀ ਪਾਰਟੀ ਨੂੰ ਛੱਡਣ ਦਾ ਐਲਾਨ ਕਰਨ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਆਪਣੇ ਹੋਰ ਸਾਥੀਆਂ ਸਣੇ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਿਤਿਨ ਨਬੀਨ, ਤਰੁਣ ਚੁਘ ਸਣੇ ਦਫ਼ਤਰ 'ਚ ਮੌਜੂਦ ਪਾਰਟੀ ਦੇ ਵੱਡੇ ਆਗੂਆਂ ਨੇ ਰਾਘਵ ਚੱਢਾ ਸਣੇ ਹੋਰ ਮੈਂਬਰਾਂ ਨੂੰ ਲੱਡੂ ਖੁਆ ਕੇ ਗੁਲਦਸਤੇ ਭੇਟ ਕੀਤੇ। ਇਸ ਦੌਰਾਨ ਇਸ ਤੋਂ ਪਹਿਲਾਂ ਰਾਘਵ ਚੱਢਾ ਨੇ 7 ਮੈਂਬਰਾਂ ਸਣੇ 'ਆਪ' ਨੂੰ ਛੱਡ ਭਾਜਪਾ 'ਚ ਸ਼ਾਮਲ ਹੋ ਗਏ। ਇਨ੍ਹਾਂ 7 ਮੈਂਬਰਾਂ 'ਚ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ ਸਣੇ ਸਵਾਤੀ ਮਾਲੀਵਾਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਰਾਜਿੰਦਰ ਗੁਪਤਾ ਦੇ ਨਾਂ ਸ਼ਾਮਲ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਨੇ ਕਿਹਾ,''ਜਿਸ ਪਾਰਟੀ ਨੂੰ ਮੈਂ ਆਪਣੇ 15 ਸਾਲ ਦਿੱਤੇ, ਉਹ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਹੁਣ ਇਹ ਪਾਰਟੀ ਦੇਸ਼ ਦੇ ਹਿੱਤ 'ਚ ਨਹੀਂ ਹੈ, ਸਗੋਂ ਆਪਣੇ ਨਿੱਜੀ ਫਾਇਦੇ ਲਈ ਕੰਮ ਕਰਦੀ ਹੈ। ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਮੈਂ ਗਲਤ ਪਾਰਟੀ 'ਚ ਸਹੀ ਆਦਮੀ ਹਾਂ, ਇਸ ਲਈ, ਅਸੀਂ ਇਹ ਐਲਾਨ ਕਰਦੇ ਹਾਂ ਕਿ ਮੈਂ 'ਆਪ' ਤੋਂ ਖੁਦ ਨੂੰ ਵੱਖ ਕਰ ਰਿਹਾ ਹਾਂ ਅਤੇ ਜਨਤਾ ਦੇ ਕਰੀਬ ਜਾ ਰਿਹਾ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
25-26 ਅਪ੍ਰੈਲ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
NEXT STORY