ਸੀਤਾਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਸਦਰਪੁਰ 'ਚ ਸ਼ਨੀਵਾਰ ਨੂੰ ਇਕ ਵਿਅਕਤੀ ਨੇ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਤਿੰਨ ਸਾਲ ਦੇ ਬੇਟੇ ਦਾ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਸ ਅਨੁਸਾਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਬੱਚੇ ਦੀ ਲਾਸ਼ ਇਕ ਖੇਤ 'ਚੋਂ ਬਰਾਮਦ ਕੀਤੀ ਗਈ।
ਪੁਲਸ ਖੇਤਰ ਅਧਿਕਾਰੀ (ਮਹਿਮੂਦਾਬਾਦ) ਦਿਨੇਸ਼ ਸ਼ੁਕਲਾ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਦੀ ਪਛਾਣ ਬੱਬਲੂ ਵਜੋਂ ਹੋਈ ਹੈ, ਜਿਸ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਬੇਟੇ ਨਿਖਿਲ (3) ਦਾ ਕਤਲ ਕਰ ਦਿੱਤਾ। ਸ਼ੁਕਲਾ ਨੇ ਕਿਹਾ ਕਿ ਪਿੰਡ ਵਾਸੀਆਂ ਅਨੁਸਾਰ ਐਤਵਾਰ ਸਵੇਰੇ ਉਹ ਆਪਣੇ ਬੇਟੇ ਨੂੰ ਖੇਤਾਂ 'ਚ ਲੈ ਗਿਆ, ਜਿੱਥੇ ਉਸ ਨੇ ਗਲ਼ਾ ਘੁੱਟ ਕੇ ਉਸ ਨੂੰ ਮਾਰ ਦਿੱਤਾ। ਬੱਬਲੂ ਦੀ ਪਤਨੀ ਨੇ ਉਸ 'ਤੇ ਕਤਲ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ’ਚ ਅਣਸੁਣੀ ਕੌੜੀ ਲੜਾਈ ਸ਼ੁਰੂ
NEXT STORY