ਨਵੀਂ ਦਿੱਲੀ, (ਏਜੰਸੀ)-ਕਾਂਗਰਸ ਨੇ ਸਮਾਜਿਕ ਭਲਾਈ ਯੋਜਨਾਵਾਂ ਦੇ ਲਾਭਪਾਤਰੀਆਂ ਦੀ ਪਛਾਣ ਲਈ ਆਧਾਰ ਦੀ ਥਾਂ ਵੋਟਰ ਪਛਾਣ ਪੱਤਰ (ਵੋਟਰ ਆਈ. ਡੀ.) ਵਰਤੇ ਜਾਣ ਦੀ ਕਥਿਤ ਯੋਜਨਾ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਸਵਾਲ ਕੀਤਾ ਕਿ ਕੀ ਇਹ ਮੋਦੀ ਸਰਕਾਰ ਦੀ ਅਧਿਕਾਰਤ ਨੀਤੀ ਹੈ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ‘ਵੋਟ ਚੋਰੀ’ ਤਾਂ ਸਿਰਫ਼ ਟ੍ਰੇਲਰ ਹੈ ਅਤੇ ਪੂਰੀ ਫ਼ਿਲਮ ‘ਹੱਕ-ਹਕੂਕ ਚੋਰੀ’ ਦੀ ਹੈ।
ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਕੇਂਦਰੀ ਪੰਚਾਇਤੀ ਰਾਜ ਮੰਤਰੀ ਰਾਜੀਵ ਰੰਜਨ ਸਿੰਘ ਨੇ ਪਿਛਲੇ ਕੁਝ ਦਿਨਾਂ ਵਿਚ ਦੋ ਵਾਰ ਕਿਹਾ ਹੈ ਕਿ ਸਮਾਜਿਕ ਭਲਾਈ ਪ੍ਰੋਗਰਾਮਾਂ ਦੇ ਲਾਭਪਾਤਰੀਆਂ ਦੀ ਪਛਾਣ ਲਈ ਆਧਾਰ ਦੀ ਥਾਂ ਵੋਟਰ ਆਈ. ਡੀ. ਦੀ ਵਰਤੋਂ ਕੀਤੀ ਜਾਵੇਗੀ।
ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਹੁਣ ਮੋਦੀ ਸਰਕਾਰ ਦੀ ਅਧਿਕਾਰਤ ਨੀਤੀ ਹੈ? ਕਾਂਗਰਸ ਆਗੂ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਹੈ ਤਾਂ ਇਸ ਦਾ ਮਤਲਬ ਹੋਵੇਗਾ ਕਿ ਆਧਾਰ ਦੀ ਵਰਤੋਂ ਉਸ ਮੁੱਖ ਉਦੇਸ਼ ਲਈ ਨਹੀਂ ਕੀਤੀ ਜਾਵੇਗੀ, ਜਿਸ ਲਈ ਇਸ ਦੀ ਕਲਪਨਾ ਕੀਤੀ ਗਈ ਸੀ ਅਤੇ ਇਸ ਨੂੰ ਤਿਆਰ ਕੀਤਾ ਗਿਆ ਸੀ। ਰਮੇਸ਼ ਨੇ ਕਿਹਾ ਕਿ ਆਧਾਰ ਦੀ ਵਰਤੋਂ ਦੇ ਤਰੀਕੇ ਨੂੰ ਲੈ ਕੇ ਪਹਿਲਾਂ ਵੀ ਵਾਜਬ ਚਿੰਤਾਵਾਂ ਪ੍ਰਗਟਾਈਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਦੇ ਮੁਤਾਬਕ, ਇਸ ਦੇ ਕਾਰਨ ਲੱਖਾਂ ਲੋਕ ਸਮਾਜਿਕ ਭਲਾਈ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਹੋਏ ਹਨ। ਰਮੇਸ਼ ਨੇ ਖ਼ਦਸ਼ਾ ਪ੍ਰਗਟਾਇਆ ਕਿ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਨੂੰ ਲਾਭਪਾਤਰੀਆਂ ਦੀ ਪਛਾਣ ਦਾ ਆਧਾਰ ਬਣਾਉਣ ਨਾਲ ਵੱਡੇ ਪੱਧਰ ’ਤੇ ਲੋਕਾਂ ਨੂੰ ਯੋਜਨਾਵਾਂ ਦੇ ਦਾਇਰੇ ਤੋਂ ਬਾਹਰ ਕੀਤਾ ਜਾ ਸਕਦਾ ਹੈ।
ਆਜ਼ਮ ਖਾਨ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ED ਮਾਮਲੇ ’ਚ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ
NEXT STORY