ਨੈਸ਼ਨਲ ਡੈਸਕ : ਲੋਕ ਸਭਾ ਨੇ ਵੀਰਵਾਰ ਨੂੰ ਵਿਵਾਦਿਤ ‘ਦਿੱਲੀ ਨੈਸ਼ਨਲ ਕੈਪੀਟਲ ਟੈਰੀਟਰੀ ਗਵਰਨੈਂਸ ਸੋਧ ਬਿੱਲ 2023’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ ਦਿੱਲੀ ’ਚ ਗਰੁੱਪ-ਏ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀ ਲਈ ਅਥਾਰਟੀ ਦੇ ਗਠਨ ਲਈ ਲਾਗੂ ਆਰਡੀਨੈਂਸ ਦੀ ਥਾਂ ਲਵੇਗਾ। ਲੋਕ ਸਭਾ ’ਚ ਪਾਸ ਹੋਏ ਇਸ ਬਿੱਲ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਨੇ ਹਰ ਵਾਰ ਵਾਅਦਾ ਕੀਤਾ ਕਿ ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੇਵਾਂਗੇ। ਉਨ੍ਹਾਂ ਕਿਹਾ ਕਿ 2014 ’ਚ ਮੋਦੀ ਨੇ ਖ਼ੁਦ ਕਿਹਾ ਸੀ ਕਿ ਪ੍ਰਧਾਨ ਮੰਤਰੀ ਬਣਨ ’ਤੇ ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੇਣਗੇ ਪਰ ਅੱਜ ਇਨ੍ਹਾਂ ਲੋਕਾਂ ਨੇ ਦਿੱਲੀ ਵਾਲਿਆਂ ਦੀ ਪਿੱਠ ’ਚ ਖੋਭ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਅੱਗੇ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਕਿਸੇ ਗੱਲ ’ਤੇ ਵੀ ਵਿਸ਼ਵਾਸ ਨਾ ਕਰਨਾ।
ਇਹ ਖ਼ਬਰ ਵੀ ਪੜ੍ਹੋ : ਐਡਵੋਕੇਟ ਧਾਮੀ ਨੇ 7 ਅਗਸਤ ਨੂੰ ਬੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
300 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੈ ਟਮਾਟਰ ਦਾ ਭਾਅ, ਥੋਕ ਵਪਾਰੀਆਂ ਦਾ ਦਾਅਵਾ
NEXT STORY