ਨਵੀਂ ਦਿੱਲੀ- 4 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੌਰਾਨ ਮਿਲੀ ਹਾਰ ਤੋਂ ਬਾਅਦ ਕਾਂਗਰਸ ਨੂੰ ਜਿੱਥੇ ਲੋਕ ਸਭਾ ਚੋਣਾਂ 'ਚ ਨਰਿੰਦਰ ਮੋਦੀ ਖਿਲਾਫ 'ਇੰਡੀਆ' ਗਠਜੋੜ ਬਣਾਉਣ ਦੇ ਰੂਪ 'ਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਲੈ ਕੇ ਵੱਡਾ ਝਟਕਾ ਲੱਗਾ ਹੈ ਉਥੇ ਹੀ ਦਿੱਗਜ ਨੇਤਾਵਾਂ ਨੇ ਵੀ ਪਾਰਟੀ ਤੋਂ ਪੈਰ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਹਨ। ਜਿਸਦਾ ਸਬੂਤ ਕਾਂਗਰਸ ਦੁਆਰਾ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਕੀਤੀਆਂ ਗਈਆਂ ਨਿਯੁਕਤੀਆਂ ਦੇ ਰੂਪ 'ਚ ਸਾਹਮਣੇ ਆਇਆ ਹੈ। ਜਿਸ ਵਿਚ ਮੱਧ ਪ੍ਰਦੇਸ਼ 'ਚ ਮੁੱਖ ਮੰਤਰੀ ਦੇ ਦਾਵੇਦਾਰ ਰਹੇ ਕਮਲ ਨਾਥ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ ਅਤੇ ਨਾ ਹੀ ਉਹ ਵਿਰੋਧੀ ਧਿਰ ਦੇ ਨੇਤਾ ਬਣੇ ਹਨ ਜਿਸਦੇ ਸੰਕੇਤ ਉਨ੍ਹਾਂ ਨੇ ਵਿਧਾਇਕ ਦਲ ਦੀ ਬੈਠਕ 'ਚ ਸ਼ਾਮਲ ਨਾ ਹੋ ਕੇ ਦਿੱਤੇ ਸਨ।
ਇਸੇ ਤਰ੍ਹਾਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਵੀ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਨਾਲ-ਨਾਲ ਵਿਰਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਉਕਤ ਦੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਤਰੀ ਰਾਜਨੀਤੀ 'ਚ ਜਾਣ ਦੀ ਗੱਲ ਕਹੀ ਜਾ ਰਹੀ ਹੈ ਪਰ ਇਸ ਵਿਚਕਾਰ ਸਭ ਦੀਆਂ ਨਜ਼ਰਾਂ ਰਾਜਸਥਾਨ 'ਤੇ ਟਿਕੀਆਂ ਹੋਈਆਂ ਹਨ ਜਿੱਥੇ 5 ਦਸੰਬਰ ਨੂੰ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ 9 ਦਸੰਬਰ ਨੂੰ ਪਾਰਟੀ ਨੇਤਾਵਾਂ ਦੀ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੇ ਨਾਲ ਬੈਠਕ ਹੋਣ ਨੂੰ ਲੈ ਕੇ ਅਜੇ ਤਕ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਵਿਰੋਧੀ ਨੇਤਾਵਾਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਗਿਆ।
ਜਿੱਥੋਂ ਤਕ ਰਾਜਸਥਾਨ ਦਾ ਸਵਾ ਹੈ, ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਪਹਿਲਾਂ ਵੀ ਲੰਮੇ ਸਮੇਂ ਤਕ ਕੇਂਦਰੀ ਰਾਜਨੀਤੀ ਵਿਚ ਸਰਗਰਮ ਰਹੇ ਹਨ ਅਤੇ ਹੁਣ ਵੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦਾ ਰੁਖ ਕਰ ਸਕਦੇ ਹਨ। ਇਸ ਹਾਲਾਤ 'ਚ ਸਚਿਨ ਪਾਇਲਟ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਜਾਂ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ 'ਚੋਂ ਕਿਸੇ ਇਕ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ, ਜਿਸ ਦੌੜ 'ਚ ਹਰੀਸ਼ ਚੌਧਰੀ ਦਾ ਨਾਂ ਵੀ ਸ਼ਾਮਲ ਹੈ।
ਚਿੰਤਪੂਰਨੀ ਮੰਦਰ ਨੇੜੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲਿਆਂ ਨੂੰ ਹਿਰਾਸਤ ’ਚ ਲਵੇਗੀ ਪੁਲਸ
NEXT STORY