ਨੈਸ਼ਨਲ ਡੈਸਕ - ਕਰਨਾਟਕ ਵਿਚ ਹੋਈਆਂ ਰਾਜ ਸਭਾ ਚੋਣਾਂ ਵਿਚ ਕਾਂਗਰਸ ਦੇ ਤਿੰਨ ਉਮੀਦਵਾਰ ਜਿੱਤੇ ਹਨ। ਜਿਸ ਤੋਂ ਬਾਅਦ ਕਾਂਗਰਸ ਸਮਰਥਕਾਂ ਨੇ ਪਾਰਟੀ ਉਮੀਦਵਾਰ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਕਰਨਾਟਕ ਵਿਧਾਨ ਸਭਾ ਅੰਦਰ ਨਾਅਰੇ ਲਾਏ। ਇਸ ਦੌਰਾਨ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਸਮਰਥਕਾਂ ਵੱਲੋਂ “ਪਾਕਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲਾਏ ਗਏ। ਜਿਸ ਤੋਂ ਬਾਅਦ ਭਾਜਪਾ ਵੱਲੋਂ ਇਸ ਦੀ ਸ਼ਿਕਾਇਤ ਦਿੱਤੀ ਗਈ ਹੈ। ਪੁਲਸ ਵੱਲੋਂ ਇਸ ਵਾਇਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਸਲ ਸੱਚਾਈ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਰਾਜ ਸਭਾ ਚੋਣਾਂ ਤੋਂ ਬਾਅਦ ਹਿਮਾਚਲ ਕਾਂਗਰਸ 'ਚ ਉਥਲ-ਪੁਥਲ, ਡੀਕੇ ਸ਼ਿਵਕੁਮਾਰ ਨੂੰ ਬਣਾਇਆ ਅਬਜ਼ਰਵਰ
ਹਾਲਾਂਕਿ ਸੱਤਾਧਾਰੀ ਕਾਂਗਰਸ ਪਾਰਟੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਦੇ ਅਧਿਕਾਰੀਆਂ ਨੇ ਕਿਹਾ ਕਿ ਸਮਰਥਕ ਮੰਗਲਵਾਰ ਨੂੰ ਦੱਖਣੀ ਰਾਜ ਵਿੱਚ ਕਾਂਗਰਸ ਦੇ ਤਿੰਨ ਜੇਤੂ ਉਮੀਦਵਾਰਾਂ ਵਿੱਚੋਂ ਇੱਕ ਸਈਅਦ ਨਸੀਰ ਹੁਸੈਨ ਦੀ ਜਿੱਤ ਦੀ ਖੁਸ਼ੀ ਮਨਾ ਰਹੇ ਸਨ ਅਤੇ “ਨਸੀਰ ਸਾਬ ਜ਼ਿੰਦਾਬਾਦ” ਦੇ ਨਾਅਰੇ ਲਗਾ ਰਹੇ ਸਨ। ਇੱਕ ਸੀਨੀਅਰ ਪੁਲਸ ਸੂਤਰ ਨੇ ਵੀ ਕਿਹਾ ਕਿ ਪਹਿਲੀ ਨਜ਼ਰੇ ਇਹ ਨਾਅਰਾ "ਨਸੀਰ ਸਾਬ ਜ਼ਿੰਦਾਬਾਦ" ਵਰਗਾ ਸੀ। ਬੈਂਗਲੁਰੂ ਪੁਲਸ ਕਮਿਸ਼ਨਰ ਬੀ ਦਯਾਨੰਦ ਨੇ ਦੱਸਿਆ, “ਸਾਨੂੰ ਵੀਡੀਓ ਮਿਲ ਗਈ ਹੈ ਅਤੇ ਅਸੀਂ ਇਸ ਦਾ ਵਿਸ਼ਲੇਸ਼ਣ ਕਰ ਰਹੇ ਹਾਂ। ਇਹ ਕਥਿਤ ਘਟਨਾ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਦੁਆਰਾ ਇੱਕ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਤੁਰੰਤ ਬਾਅਦ ਵਾਪਰੀ।
ਇਹ ਵੀ ਪੜ੍ਹੋ - ਹਰਿਆਣਾ ਦੇ ਕੁਝ ਇਲਾਕਿਆਂ 'ਚ ਮੁੜ ਇੰਟਰਨੈੱਟ ਬੰਦ, ਜਾਣੋ ਕਦੋਂ ਤੱਕ ਸੇਵਾਵਾਂ ਰਹਿਣਗੀਆਂ ਮੁਅੱਤਲ
ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕਾ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ, "ਬੇਸ਼ਰਮ @INCKarnataka ਵਰਕਰਾਂ ਨੇ ਕਰਨਾਟਕ ਵਿਧਾਨ ਸਭਾ ਵਿੱਚ ਰਾਜ ਸਭਾ ਚੋਣਾਂ ਵਿੱਚ ਕਾਂਗਰਸ ਉਮੀਦਵਾਰ ਨਸੀਰ ਹੁਸੈਨ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ।" ਉਨ੍ਹਾਂ ਅੱਗੇ ਕਿਹਾ, “ਇਹ ਮੁੱਖ ਮੰਤਰੀ ਸਿੱਧਰਮਈਆ ਅਤੇ ਡਿਪਟੀ ਸੀਐਮ ਡੀਕੇ ਸ਼ਿਵਾਕੁਮਾਰ ਦੀ ਤੁਸ਼ਟੀਕਰਨ ਦੀ ਰਾਜਨੀਤੀ ਦੀ ਖ਼ਤਰਨਾਕ ਖੇਡ ਦਾ ਸਿੱਧਾ ਨਤੀਜਾ ਹੈ ਜਿਸ ਨੇ ਦੇਸ਼ ਵਿਰੋਧੀ ਤੱਤਾਂ ਅਤੇ ਟੁਕੜੇ ਟੁਕੜੇ ਗੈਂਗ ਨੂੰ ਹੌਸਲਾ ਦਿੱਤਾ ਹੈ।
ਇਹ ਵੀ ਪੜ੍ਹੋ - ਯੂਪੀ ਰਾਜ ਸਭਾ ਚੋਣਾਂ: 8 ਸੀਟਾਂ 'ਤੇ ਭਾਜਪਾ ਦੀ ਜਿੱਤ, ਸਪਾ ਨੇ ਜਿੱਤੀਆਂ 2 ਸੀਟਾਂ
ਭਾਜਪਾ ਨੇਤਾ ਅਮਿਤ ਮਾਲਵੀਆ ਨੇ ਵੀ ਕਥਿਤ ਨਾਅਰੇਬਾਜ਼ੀ ਦੀ ਨਿੰਦਾ ਕੀਤੀ ਅਤੇ ਐਕਸ 'ਤੇ ਪੋਸਟ ਸਾਂਝਾ ਕਰ ਲਿਖਿਆ, “ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਸਿਆਸੀ ਸਕੱਤਰ ਨਸੀਰ ਹੁਸੈਨ ਕਰਨਾਟਕ ਤੋਂ ਰਾਜ ਸਭਾ ਚੋਣ ਜਿੱਤਣ ਤੋਂ ਬਾਅਦ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਸਨ। ਪਾਕਿਸਤਾਨ ਪ੍ਰਤੀ ਕਾਂਗਰਸ ਦਾ ਜਨੂੰਨ ਖ਼ਤਰਨਾਕ ਹੈ। ਇਹ ਭਾਰਤ ਨੂੰ ਬਾਲਕਨੀਕਰਨ ਵੱਲ ਲੈ ਜਾ ਰਿਹਾ ਹੈ। ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ।”
ਉਥੇ ਹੀ ਖੁਦ ਨਸੀਰ ਹੁਸੈਨ ਨੇ X 'ਤੇ ਇਕ ਵੀਡੀਓ ਸਾਂਝੀ ਕਰ ਇਸ 'ਤੇ ਸਫਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਮੀਡੀਆ ਤੋਂ ਪਤਾ ਲੱਗਾ ਹੈ ਕਿ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਰਟੀ ਵਰਕਰਾਂ ਵੱਲੋਂ ਜਿੱਤ ਦਾ ਜਸ਼ਨ ਮਨਾਉਣ ਦੌਰਾਨ 'ਪਾਕਿਸਤਾਨ ਜਿੰਦਾਬਾਦ' ਦੇ ਨਾਅਰੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ 'ਨਸੀਰ ਸਾਬ ਜ਼ਿੰਦਾਬਾਦ' ਦੇ ਨਾਅਰ ਲਗਾਏ ਸਨ ਨਾ ਕਿ 'ਪਾਕਿਸਤਾਨ ਜਿੰਦਾਬਾਦ' ਦੇ। ਅਸੀਂ ਇਸ ਵੀਡੀਓ ਨੂੰ ਪੁਲਸ ਨੂੰ ਸੌਂਪ ਦਿੱਤਾ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਕਹਿੰਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਰਾਜ ਸਭਾ ਚੋਣਾਂ ਮਗਰੋਂ ਬੋਲੇ ਅਮਿਤ ਸ਼ਾਹ: 'ਕਾਂਗਰਸ ਨੂੰ ਹੀ ਨਹੀਂ ਪਤਾ ਉਸ ਦੇ ਵਿਧਾਇਕ ਕਿੱਥੇ ਜਾ ਰਹੇ ਨੇ'
NEXT STORY