ਸ਼੍ਰੀਨਗਰ (ਏਜੰਸੀ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੰਸਦ ਹਮਲੇ ਦੇ ਮਾਮਲੇ 'ਚ ਦੋਸ਼ੀ ਮੁਹੰਮਦ ਅਫਜ਼ਲ ਗੁਰੂ ਦੇ ਰਿਸ਼ਤੇਦਾਰਾਂ ਵਲੋਂ ਸਰਕਾਰੀ ਜ਼ਮੀਨ 'ਤੇ ਬਣਾਏ ਗਏ ਗੈਰ-ਕਾਨੂੰਨੀ ਮਕਾਨ ਨੂੰ ਢਾਹ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੋਪੋਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ ਬਣਾਏ ਗਏ ਇਸ ਮਕਾਨ ਨੂੰ ਮਾਲ ਵਿਭਾਗ ਦੀ ਟੀਮ ਨੇ ਕਬਜ਼ਾ ਵਿਰੋਧੀ ਮੁਹਿੰਮ ਦੌਰਾਨ ਢਾਹ ਦਿੱਤਾ।
ਉਨ੍ਹਾਂ ਦੱਸਿਆ ਕਿ ਇਸ ਢਾਂਚੇ ਦਾ ਨਿਰਮਾਣ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਸਰਕਾਰੀ ਜ਼ਮੀਨ 'ਤੇ ਕੀਤਾ ਗਿਆ ਸੀ। ਅਧਿਕਾਰੀਆਂ ਅਨੁਸਾਰ, ਅਫਜ਼ਲ ਦੇ ਪਰਿਵਾਰ ਦੇ ਮੈਂਬਰਾਂ ਨੇ ਇਸ ਢਾਂਚੇ ਦਾ ਨਿਰਮਾਣ ਕਰ ਕੇ ਉਸ 'ਤੇ ਕਬਜ਼ਾ ਕਰ ਰੱਖਿਆ ਸੀ। ਸਾਲ 2001 ਦੇ ਸੰਸਦ ਹਮਲੇ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਅਫਜ਼ਲ ਗੁਰੂ ਨੂੰ ਫਰਵਰੀ 2013 'ਚ ਫਾਂਸੀ ਦੇ ਦਿੱਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਸਾਮ 'ਚ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
NEXT STORY