ਨਵੀਂ ਦਿੱਲੀ (ਭਾਸ਼ਾ)- ਕੈਨੇਡੀਅਨ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਲਈ ਭਾਰਤ ਵੱਲੋਂ ਨਿਯੁਕਤ ਨਿੱਜੀ ਏਜੰਸੀ BLS ਨੇ ਵੀਰਵਾਰ ਨੂੰ ਆਪਣੀ ਵੈਬਸਾਈਟ 'ਤੇ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਨਾਲ ਸਬੰਧਤ ਨੋਟਿਸ ਜਾਰੀ ਕੀਤਾ ਪਰ ਕੁਝ ਘੰਟਿਆਂ ਬਾਅਦ ਇਸ ਨੂੰ ਹਟਾ ਦਿੱਤਾ। ਏਜੰਸੀ ਨੇ ਆਪਣੀ ਵੈੱਬਸਾਈਟ 'ਤੇ ਇੱਕ ਨੋਟਿਸ ਜਾਰੀ ਕੀਤਾ ਸੀ ਕਿ ਭਾਰਤੀ ਵੀਜ਼ਾ ਸੇਵਾਵਾਂ ਨੂੰ "ਅਗਲੇ ਨੋਟਿਸ ਤੱਕ" ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਸ ਜਾਣਕਾਰੀ ਨੂੰ ਬਾਅਦ ਵਿੱਚ ਹਟਾ ਦਿੱਤਾ ਗਿਆ। BLS ਇੰਟਰਨੈਸ਼ਨਲ ਸਰਵਿਸਿਜ਼ ਲਿਮਿਟੇਡ ਦੁਨੀਆ ਭਰ ਵਿੱਚ ਸਰਕਾਰੀ ਅਤੇ ਕੂਟਨੀਤਕ ਮਿਸ਼ਨਾਂ ਲਈ ਇੱਕ ਭਾਰਤੀ ਆਊਟਸੋਰਸਿੰਗ ਸੇਵਾ ਪ੍ਰਦਾਤਾ ਹੈ। ਕੰਪਨੀ ਵੀਜ਼ਾ, ਪਾਸਪੋਰਟ, ਕੌਂਸਲਰ, ਤਸਦੀਕ ਅਤੇ ਨਾਗਰਿਕ ਸੇਵਾਵਾਂ ਦਾ ਪ੍ਰਬੰਧਨ ਕਰਦੀ ਹੈ।
ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤ ਦੀ ਟ੍ਰੈਵਲ ਐਡਵਾਈਜ਼ਰੀ ਨੂੰ ਕੀਤਾ ਰੱਦ, ਸ਼ਾਂਤੀ ਦੀ ਕੀਤੀ ਅਪੀਲ
ਖਾਲਿਸਤਾਨੀ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਚੱਲ ਰਿਹਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜੂਨ ਵਿੱਚ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ‘ਸੰਭਾਵੀ’ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਇਹ ਵਿਵਾਦ ਖੜ੍ਹਾ ਹੋਇਆ ਸੀ। ਭਾਰਤ ਨੇ ਮੰਗਲਵਾਰ ਨੂੰ ਇਨ੍ਹਾਂ ਦੋਸ਼ਾਂ ਨੂੰ "ਬੇਹੂਦਾ" ਅਤੇ "ਪ੍ਰੇਰਿਤ" ਦੱਸਦਿਆਂ ਰੱਦ ਕਰ ਦਿੱਤਾ ਸੀ ਅਤੇ ਕੈਨੇਡਾ ਵੱਲੋਂ ਇਸ ਮਾਮਲੇ 'ਤੇ ਇੱਕ ਭਾਰਤੀ ਅਧਿਕਾਰੀ ਨੂੰ ਕੱਢੇ ਜਾਣ ਦੇ ਬਦਲੇ ਵਿਚ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਨਿਕਾਲਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕੈਨੇਡਾ 'ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀ ਮਾਰ ਕੇ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮਮਤਾ ਬੈਨਰਜੀ ਸਪੇਨ ਤੋਂ ਪਹੁੰਚੀ ਦੁਬਈ, ਨਿਵੇਸ਼ਕਾਂ ਨਾਲ ਕਰੇਗੀ ਬੈਠਕਾਂ
NEXT STORY