ਕੋਲਕਾਤਾ - ਅੰਦੋਲਨਕਾਰੀ ਜੂਨੀਅਰ ਡਾਕਟਰਾਂ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ ਈ-ਮੇਲ ਭੇਜ ਕੇ ਇੱਥੋਂ ਦੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਤੋਂ ਬਾਅਦ ਆਈ ਰੁਕਾਵਟ ਬਾਰੇ ਚਰਚਾ ਕਰਨ ਲਈ ਸਮਾਂ ਮੰਗਿਆ। ਇਕ ਡਾਕਟਰਾਂ ਨੇ ਕਿਹਾ ਕਿ ਆਪਣੀ ਮੇਲ ਵਿੱਚ ਡਾਕਟਰਾਂ ਨੇ ਕਿਹਾ ਕਿ ਉਹ "ਕਿਸੇ ਵੀ ਸਮੇਂ ਅਤੇ ਕਿਤੇ ਵੀ" ਬੈਠ ਕੇ ਮੀਟਿੰਗ ਕਰਨ ਲਈ ਤਿਆਰ ਹਨ। ਬਸ਼ਰਤੇ ਸਾਰੀ ਚਰਚਾ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਇੱਕ ਜੂਨੀਅਰ ਡਾਕਟਰ ਨੇ ਕਿਹਾ, ''ਅਸੀਂ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਮੀਟਿੰਗ ਦੀ ਮੰਗ ਕੀਤੀ ਹੈ, ਜੋ ਅੱਜ ਜਾਂ ਕੱਲ੍ਹ ਕਿਸੇ ਵੀ ਸਮੇਂ ਅਤੇ ਕਿਤੇ ਵੀ ਉਨ੍ਹਾਂ ਦੀ ਮਰਜ਼ੀ ਅਨੁਸਾਰ ਹੋ ਸਕਦੀ ਹੈ। ਪਰ ਮੀਟਿੰਗ ਦਾ ਸਿੱਧਾ ਪ੍ਰਸਾਰਣ ਹੋਣਾ ਚਾਹੀਦਾ ਹੈ।'' ਰਾਜ ਦੇ ਸਿਹਤ ਵਿਭਾਗ ਦੇ ਦਫ਼ਤਰ ਦੇ ਬਾਹਰ 22 ਘੰਟਿਆਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਅੰਦੋਲਨਕਾਰੀ ਡਾਕਟਰ ਮੰਗ ਕਰ ਰਹੇ ਹਨ ਕਿ ਕੋਲਕਾਤਾ ਪੁਲਸ ਕਮਿਸ਼ਨਰ ਵਿਨੀਤ ਗੋਇਲ, ਰਾਜ ਦੇ ਸਿਹਤ ਸਕੱਤਰ, ਸਿਹਤ ਸਿੱਖਿਆ ਦੇ ਡਾਇਰੈਕਟਰ (ਡੀਐੱਚਈ) ਅਤੇ ਸਿਹਤ ਸੇਵਾਵਾਂ ਦੇ ਡਾਇਰੈਕਟਰ (ਡੀਐੱਚਐੱਸ) ਨੂੰ ਉਹਨਾਂ ਦੀਆਂ ਪੋਸਟਾਂ ਤੋਂ ਹਟਾਇਆ ਜਾਵੇ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ ਚੋਣਾਂ: 'AAP' ਦੀ ਚੌਥੀ ਲਿਸਟ ਜਾਰੀ, ਜਾਣੋ CM ਸੈਣੀ ਖਿਲਾਫ਼ ਕਿਸ ਨੂੰ ਦਿੱਤੀ ਟਿਕਟ
NEXT STORY