ਹਿਸਾਰ (ਵਾਰਤਾ)- ਹਰਿਆਣਾ ਦੇ ਹਿਸਾਰ ਸਥਿਤ ਹਵਾਈ ਅੱਡੇ ਦਾ ਨਾਮ ਬਦਲ ਕੇ ਹੁਣ 'ਮਹਾਰਾਜਾ ਅਗ੍ਰਸੇਨ ਹਵਾਈ ਅੱਡਾ' ਕੀਤਾ ਜਾਵੇਗਾ। ਹਰਿਆਣਾ ਵਿਧਾਨ ਸਭਾ ਸੈਸ਼ਨ 'ਚ ਸਾਰਿਆਂ ਦੀ ਸਹਿਮਤੀ ਨਾਲ ਪ੍ਰਸਤਾਵ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਸਹਿਮਤੀ ਬਣੀ। ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਮੰਗਲਵਾਰ ਨੂੰ ਪ੍ਰਸ਼ਨਕਾਲ ਖ਼ਤਮ ਹੋਣ 'ਤੇ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕੀਤਾ ਕਿ ਹਿਸਾਰ ਸਥਿਤ ਹਵਾਈ ਅੱਡੇ ਦਾ ਨਾਮ 'ਮਹਾਰਾਜਾ ਅਗ੍ਰਸੇਨ ਹਵਾਈ ਅੱਡਾ' ਰੱਖਣ ਲਈ ਭਾਰਤ ਸਰਕਾਰ ਦੇ ਨਾਗਰਿਕ ਹਵਾਬਾਜ਼ੀ ਮੰਤਰਾਲਾ ਨੂੰ ਹਰਿਆਣਾ ਸਰਕਾਰ ਵਲੋਂ ਅਪੀਲ ਕੀਤੀ ਜਾਵੇ। ਉੱਪ ਮੁੱਖ ਮੰਤਰੀ ਦੇ ਇਸ ਪ੍ਰਸਤਾਵ ਦਾ ਸੱਤਾ ਪ੍ਖ ਦੇ ਨਾਲ-ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੇ ਵੀ ਸਮਰਥਨ ਕੀਤਾ।
ਇਹ ਵੀ ਪੜ੍ਹੋ : ਭਾਰਤ 'ਚ ਤੇਜ਼ੀ ਨਾਲ ਫ਼ੈਲ ਰਿਹੈ ਓਮੀਕ੍ਰੋਨ, ਹੁਣ ਤੱਕ ਕੁੱਲ 200 ਮਾਮਲੇ ਆਏ ਸਾਹਮਣੇ
ਚੌਟਾਲਾ ਨੇ ਦੱਸਿਆ ਕਿ ਹੁਣ ਵਿਧਾਨ ਸਭਾ ਤੋਂ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਨਾਗਰਿਕ ਹਵਾਬਾਜ਼ੀ ਮੰਤਰਾਲਾ ਨੂੰ ਹਿਸਾਰ ਹਵਾਈ ਅੱਡੇ ਦਾ ਨਾਮ 'ਮਹਾਰਾਜਾ ਅਗ੍ਰਸੇਨ ਹਵਾਈ ਅੱਡਾ' ਰੱਖਣ ਦੀ ਅਪੀਲ ਕੀਤੀ ਜਾਵੇਗੀ। ਪ੍ਰਸ਼ਨਕਾਲ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਨਾਰਨੌਂਦ ਵਿਧਾਨ ਸਭਾ ਦੇ ਪਿੰਡ ਬਾੜਲਾ ਦੇ ਰਾਮਫ਼ਲ ਪੁੱਤਰ ਲਖਨ ਪਾਲ ਦੇ ਦਿਹਾਂਤ 'ਤੇ ਉਸ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਆਊਟਸੋਰਸਿੰਗ 'ਤੇ ਨੌਕਰੀ ਦੇ ਦਿੱਤੀ ਜਾਵੇਗੀ। ਜੇਕਰ ਪੀੜਤ ਦੇ ਪਰਿਵਾਰ ਦੀ ਇੱਛਾ ਹੋਵੇਗੀ ਤਾਂ ਸਰਕਾਰ ਵਲੋਂ ਬਣਾਏ ਗਏ ਕੌਸ਼ਲ ਵਿਕਾਸ ਰੁਜ਼ਗਾਰ ਨਿਗਮ ਦੇ ਅਧੀਨ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਸੈਸ਼ਨ ਦੇ ਤੀਜੇ ਦਿਨ ਮੰਗਲਵਾਰ ਨੂੰ ਪ੍ਰਸ਼ਨਕਾਲ ਦੌਰਾਨ ਵਿਧਾਇਕ ਰਾਮਕੁਮਾਰ ਗੌਤਮ ਦੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
ਇਹ ਵੀ ਪੜ੍ਹੋ : ਦੇਸ਼ 'ਚ 138 ਕਰੋੜ ਤੋਂ ਵੱਧ ਲੋਕਾਂ ਨੇ ਲੱਗੇ ਕੋਰੋਨਾ ਟੀਕੇ, ਨਵੇਂ ਮਾਮਲਿਆਂ ਦੀ ਗਿਣਤੀ ਘਟੀ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਕਾਰਨ ਵਧੀ ਬੇਟੀਆਂ ਦੀ ਗਿਣਤੀ : PM ਮੋਦੀ
NEXT STORY