ਕਰਨਾਲ- ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਗਤੀਰੋਧ ਖ਼ਤਮ ਹੋ ਗਿਆ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਪ੍ਰਸ਼ਾਸਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦੱਸਿਆ ਗਿਆ ਕਿ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐੱਸ.ਡੀ.ਐੱਮ. ਆਯੂਸ਼ ਸਿਨਹਾ ਵਿਰੁੱਧ ਨਿਆਇਕ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਆਯੂਸ਼ ਸਿਨਹਾ ਇਕ ਮਹੀਨੇ ਦੀ ਛੁੱਟੀ ’ਤੇ ਰਹਿਣਗੇ। ਏ.ਸੀ.ਐੱਸ. ਦੇਵੇਂਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 28 ਅਗਸਤ ਨੂੰ ਹੋਏ ਲਾਠੀਚਾਰਜ ਦੀ ਨਿਆਇਕ ਜਾਂਚ ਕੀਤੀ ਜਾਵੇਗੀ। ਜਿਸ ਦੀ ਨਿਗਰਾਨੀ ਸੇਵਾਮੁਕਤ ਹਾਈ ਕੋਰਟ ਜੱਜ ਕਰਨਗੇ। ਜਾਂਚ ਦੌਰਾਨ ਸਾਬਕਾ ਐੱਸ.ਡੀ.ਐੱਮ. ਸਿਨਹਾ ਛੁੱਟੀ ’ਤੇ ਰਹਿਣਗੇ। ਪੀੜਤ ਪਰਿਵਾਰ ਨੂੰ ਇਕ ਹਫ਼ਤੇ ਅੰਦਰ ਨੌਕਰੀ ਦਿੱਤੀ ਜਾਵੇਗੀ। ਇਕ ਮਹੀਨੇ ਅੰਦਰ ਇਹ ਜਾਂਚ ਪੂਰੀ ਕਰਨ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਕਰਨਾਲ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਮੀਟਿੰਗ ਖ਼ਤਮ, ਖਿੜੇ ਚਿਹਰਿਆਂ ਨਾਲ ਬਾਹਰ ਆਏ ਕਿਸਾਨ ਆਗੂ (ਵੀਡੀਓ)
ਦੱਸਣਯੋਗ ਹੈ ਕਿ 28 ਅਗਸਤ ਨੂੰ ਪੁਲਸ ਨੇ ਬਸਤਾੜਾ ਟੋਲ ਪਲਾਜ਼ਾ ’ਤੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਸੀ। ਦਰਅਸਲ ਕਿਸਾਨ ਇੱਥੇ ਭਾਜਪਾ ਦੀ ਬੈਠਕ ਦਾ ਵਿਰੋਧ ਕਰਨ ਪੁੱਜੇ ਸਨ। ਇਸ ਲਾਠੀਚਾਰਜ ਵਿਚ ਰਾਏਪੁਰ ਜਟਾਨ ਪਿੰਡ ਦੇ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋ ਗਈ ਸੀ। ਇਸ ਦੇ ਵਿਰੋਧ ਵਿਚ ਕਿਸਾਨਾਂ ਨੇ 7 ਸਤੰਬਰ ਨੂੰ ਕਰਨਾਲ ਅਨਾਜ ਮੰਡੀ ’ਚ ਮਹਾਪੰਚਾਇਤ ਬੁਲਾਈ ਸੀ। ਪ੍ਰਸ਼ਾਸਨ ਨਾਲ ਕਿਸਾਨਾਂ ਦੀ ਤਿੰਨ ਦੌਰ ਦੇ ਬੈਠਕ ਦੌਰਾਨ ਕਿਸਾਨ ਆਗੂ ‘ਸਿਰ ਪਾੜਨ’ ਦਾ ਆਦੇਸ਼ ਦੇਣ ਵਾਲੇ ਤੱਤਕਾਲੀਨ ਐੱਸ. ਡੀ. ਐੱਮ. ਆਯੁਸ਼ ਸਿਨਹਾ ਦੇ ਸਸਪੈਂਡ ’ਤੇ ਅੜੇ ਹੋਏ ਹਨ। ਹਾਲਾਂਕਿ ਸਰਕਾਰ ਇਸ ਲਈ ਤਿਆਰ ਨਹੀਂ ਹੈ। ਨਾਲ ਹੀ ਕਿਸਾਨ ਮਿ੍ਰਤਕ ਅਤੇ ਜ਼ਖਮੀ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਆਪਣੀਆਂ ਮੰਗਾਂ ਨੂੰ ਮਨਵਾਉਣ ਨੂੰ ਲੈ ਕੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਕਰਨਾਲ ਦਾ ਘਿਰਾਓ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਕਰਨਾਲ ਧਰਨਾ: ਜਾਟ ਭਵਨ ’ਚ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ
ਬੁਰੀ ਖ਼ਬਰ! 1 ਨਵੰਬਰ ਤੋਂ ਇਨ੍ਹਾਂ 43 ਸਮਾਰਟਫੋਨਜ਼ ’ਤੇ ਨਹੀਂ ਚੱਲੇਗਾ ਵਟਸਐਪ, ਦੇਖੋ ਪੂਰੀ ਲਿਸਟ
NEXT STORY