ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਕਿਸਾਨਾਂ ਦਾ ਅੰਦੋਲਨ 50ਵੇਂ ਦਿਨ ਵੀ ਜਾਰੀ ਹੈ। ਇਸ ਵਿਚ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸੁਪਰੀਮ ਕੋਰਟ ਦੀ ਕਮੇਟੀ ਦੇ ਸਾਹਮਣੇ ਪੱਖ ਰੱਖਣ। ਉਨ੍ਹਾਂ ਨੇ ਕਿਹਾ ਕਿ ਕੋਰਟ ਨੇ ਜੋ ਕਮੇਟੀ ਬਣਾਈ ਹੈ, ਉਹ ਨਿਰਪੱਖ ਹੈ। ਇਸ ਦੇ ਨਾਲ ਹੀ ਕੈਲਾਸ਼ ਚੌਧਰੀ ਨੇ ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਮਾਰਚ ਨੂੰ ਲੈ ਕੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਜੇਕਰ ਕੋਈ ਉਸ 'ਚ ਰੁਕਾਵਟ ਪਾਏਗਾ ਤਾਂ ਪੂਰੇ ਵਿਸ਼ਵ 'ਚ ਇਸ ਦਾ ਗਲਤ ਸੰਦੇਸ਼ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨੀ ਘੋਲ: ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਅਗਲੀ ਗੱਲਬਾਤ ਨੂੰ ਲੈ ਕੇ ‘ਸਸਪੈਂਸ’
ਕੈਲਾਸ਼ ਚੌਧਰੀ ਨੇ ਕਿਹਾ,''ਮੈਂ ਕਿਸਾਨ ਭਰਾਵਾਂ ਨੂੰ ਕਹਿਣਾ ਚਾਹਾਂਗਾ ਕਿ ਸੁਪਰੀਮ ਕੋਰਟ ਨੇ ਜੋ ਕਮੇਟੀ ਬਣਾਈ ਹੈ, ਉਹ ਨਿਰਪੱਖ ਹੈ। ਉਸ ਦੇ ਸਾਹਮਣੇ ਆਪਣਾ ਮੁੱਦਾ ਰੱਖਣ ਤਾਂ ਕਿ ਕੋਰਟ ਸਮੇਂ 'ਤੇ ਫ਼ੈਸਲਾ ਕਰ ਸਕੇ। ਹੁਣ ਜੋ ਵੀ ਫ਼ੈਸਲਾ ਹੋਵੇਗਾ ਸੁਪਰੀਮ ਕੋਰਟ ਦੇ ਅੰਦਰ ਹੋਵੇਗਾ। ਸਰਕਾਰ ਸਿਰਫ਼ ਅਪੀਲ ਕਰ ਸਕਦੀ ਹੈ।'' ਕਿਸਾਨਾਂ ਦੇ ਟਰੈਕਟਰ ਮਾਰਚ 'ਤੇ ਕੈਲਾਸ਼ ਚੌਧਰੀ ਨੇ ਕਿਹਾ,''ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ, ਜੇਕਰ ਕੋਈ ਉਸ 'ਚ ਰੁਕਾਵਟ ਪਾਏਗਾ ਤਾਂ ਪੂਰੇ ਵਿਸ਼ਵ 'ਚ ਇਸ ਦਾ ਗਲਤ ਸੰਦੇਸ਼ ਜਾਵੇਗਾ। ਕਿਸਾਨ ਯੂਨੀਅਨ ਦੇ ਨੇਤਾਵਾਂ ਨੂੰ ਅਪੀਲ ਹੈ ਕਿ ਉਹ ਇਸ ਨੂੰ ਸਮਝਣ। ਹਾਲੇ ਵੀ ਉਨ੍ਹਾਂ ਨੂੰ ਇਸ ਫ਼ੈਸਲੇ ਨੂੰ ਵਾਪਸ ਲੈ ਲੈਣਾ ਚਾਹੀਦਾ।''
ਇਹ ਵੀ ਪੜ੍ਹੋ : 50ਵੇਂ ਦਿਨ ’ਚ ਪੁੱਜਾ ਕਿਸਾਨੀ ਘੋਲ, ‘ਟਰੈਕਟਰ ਮਾਰਚ’ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਦਖ਼ਲ ਦੇ ਬਾਅਦ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਜਾਰੀ ਗਤੀਰੋਧ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ ਕੋਰਟ ਨੇ ਭਾਵੇਂ ਨਵੇਂ ਖੇਤੀ ਕਾਨੂੰਨਾਂ ਨੂੰ ਠੰਡੇ ਬਸਤੇ 'ਚ ਪਾ ਕੇ ਪੈਨਲ ਗਠਿਤ ਕਰ ਕੇ ਕਿਸਾਨਾਂ ਨੂੰ ਆਪਣੀ ਗੱਲ ਰੱਖਣ ਲਈ ਕਿਹਾ ਹੈ। ਪਰ ਕਿਸਾਨਾਂ ਨੇ ਪੈਨਲ ਦੇ ਸਾਹਮਣੇ ਪੇਸ਼ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਯੰਤ ਦਵੇ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
NEXT STORY