ਨਵੀਂ ਦਿੱਲੀ— ਰਾਜ ਸਭਾ ’ਚ ਅੱਜ ਯਾਨੀ ਕਿ ਐਤਵਾਰ ਨੂੰ ਖੇਤੀ ਬਿੱਲ ਨੂੰ ਪੇਸ਼ ਕੀਤਾ ਗਿਆ ਹੈ। ਸਰਕਾਰ ਲਈ ਇਸ ਬਿੱਲ ਨੂੰ ਰਾਜ ਸਭਾ ’ਚ ਪਾਸ ਕਰਾਉਣਾ ਵੱਡੀ ਚੁਣੌਤੀ ਹੈ। ਬਿੱਲ ’ਤੇ ਤਿੱਖੀ ਬਹਿਸ ਜਾਰੀ ਹੈ। ਸ਼੍ਰ੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਖੇਤੀ ਬਿੱਲ ਦੇ ਵਿਰੋਧ ’ਚ ਬੋਲਦਿਆਂ ਕਿਹਾ ਕਿ ਬਿੱਲ ਨੂੰ ਇਕ ਚੋਣ ਕਮੇਟੀ ਨੂੰ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਸਾਰੇ ਹਿੱਤ ਧਾਰਕਾਂ ਨੂੰ ਸੁਣਿਆ ਜਾ ਸਕੇ। ਇਹ ਨਾ ਸੋਚੋ ਕਿ ਪੰਜਾਬ ਦੇ ਕਿਸਾਨ ਕਮਜ਼ੋਰ ਹਨ।
ਓਧਰ ਕਾਂਗਰਸ ਵੀ ਇਸ ਬਿੱਲ ਦਾ ਪੁਰਜ਼ੋਰ ਵਿਰੋਧ ਕਰ ਰਹੀ ਹੈ। ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਬਿੱਲਾਂ ’ਤੇ ਤਿੱਖੀ ਬਹਿਸ ਦਰਮਿਆਨ ਕਿਹਾ ਕਿ ਕਾਂਗਰਸ ਇਨ੍ਹਾਂ ਬਿੱਲਾਂ ਦਾ ਵਿਰੋਧੀ ਕਰਦੀ ਹੈ। ਅਸੀਂ ਕਿਸਾਨਾਂ ਦੀ ਮੌਤ ਦੇ ਵਾਰੰਟ ’ਤੇ ਦਸਤਖਤ ਨਹੀਂ ਕਰਾਂਗੇ।
ਇਹ ਵੀ ਪੜ੍ਹੋ: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਬਿੱਲ ਨੂੰ ਲੈ ਕੇ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਬਹੁਤ ਕ੍ਰਾਂਤੀਕਾਰੀ ਸਾਬਤ ਹੋਣਗੇ। ਕਿਸਾਨ ਆਪਣੀ ਫ਼ਸਲ ਕਿਸੇ ਵੀ ਥਾਂ ’ਤੇ ਮਨਚਾਹੀ ਕੀਮਤ ’ਤੇ ਵੇਚਣ ਲਈ ਆਜ਼ਾਦ ਹੋਣਗੇ। ਮੈਂ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਇਹ ਬਿੱਲ ਘੱਟ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਸੰਬੰਧਤ ਨਹੀਂ ਹਨ।
ਦੱਸਣਯੋਗ ਹੈ ਕਿ ਕੇਂਦਰ ਦੇ ਖੇਤੀ ਬਿੱਲ ਨੂੰ ਲੈ ਕੇ ਗਠਜੋੜ ਦੇ ਸਭ ਤੋਂ ਪੁਰਾਣੇ ਸਾਥੀ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ’ਚ ਮੋਦੀ ਸਰਕਾਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਨੂੰ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਡਰਾਮਾ ਕਰਾਰ ਦਿੱਤਾ ਗਿਆ।
ਇਸ ਬੈਂਕ 'ਚ 500 ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY