ਜੀਂਦ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਵਿਚ ਕੁਝ ਦਿਨ ਪਹਿਲਾਂ ਖਾਪ ਪੰਚਾਇਤਾਂ ਨੇ ਵੱਡਾ ਐਲਾਨ ਕਰਦੇ ਹੋਏ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ, ਭਾਜਪਾ ਸੰਸਦ ਮੈਂਬਰ ਬੀਜੇਂਦਰ ਸਿੰਘ ਦਾ ਹੁੱਡਾ ਪਾਣੀ ਬੰਦ ਕਰਨ ਦਾ ਫੈਸਲਾ ਕੀਤਾ ਸੀ। ਉੱਥੇ ਹੀ ਉੱਪ ਮੁੱਖ ਮੰਤਰੀ ਨੇ ਉਚਾਨਾ ਦੌਰਾ ਦਾ ਫੈਸਲਾ ਕੀਤਾ ਸੀ ਪਰ ਇਸ ਤੋਂ ਪਹਿਲਾਂ ਕਿਸਾਨਾਂ ਨੇ ਕਹੀਆਂ ਨਾਲ ਦੁਸ਼ਯੰਤ ਚੌਟਾਲਾ ਦੇ ਆਉਣ ਲਈ ਬਣਾਇਆ ਗਿਆ ਹੈਲੀਪੇਡ ਪੁੱਟ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਦੁਸ਼ਯੰਤ ਚੌਟਾਲਾ ਗੋ ਬੈਕ ਦੇ ਨਾਅਰੇ ਲਗਾਏ।
ਇਹ ਵੀ ਪੜ੍ਹੋ : ਫ਼ੌਲਾਦੀ ਹੌਂਸਲੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, 21 ਸਾਲਾ ਤੁਹਿਨ ਨੇ JEE ਪ੍ਰੀਖਿਆ ਕੀਤੀ ਪਾਸ
ਦੱਸਣਯੋਗ ਹੈ ਕਿ ਦੁਸ਼ਯੰਤ ਚੌਟਾਲਾ ਦੇ ਹੈਲੀਕਾਪਟਰ ਨੂੰ ਅੱਜ ਇਸ ਹੈਲੀਪੇਡ 'ਤੇ ਲੈਂਡ ਕਰਨਾ ਸੀ ਪਰ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ। ਕਿਸਾਨਾਂ ਦਾ ਕਹਿਣਾ ਹੈ ਜਦੋਂ ਤੱਕ ਦੁਸ਼ਯੰਤ ਚੌਟਾਲਾ ਕਿਸਾਨਾਂ ਦਾ ਸਮਰਥ ਨਹੀਂ ਕਰੇਗਾ, ਉਦੋਂ ਤੱਕ ਉਸ ਨੂੰ ਖੇਤਰ 'ਚ ਆਉਣ ਨਹੀਂ ਦੇਣਗੇ। ਕਿਸਾਨਾਂ ਨੇ ਮੰਗ ਕੀਤੀ ਕਿ ਦੁਸ਼ਯੰਤ ਚੌਟਾਲਾ ਅਸਤੀਫ਼ਾ ਦੇ ਕੇ ਕਿਸਾਨਾਂ ਦਰਮਿਆਨ ਆਉਣ। ਕਿਸਾਨਾਂ ਨੇ ਕਿਹਾ ਕਿ ਜੋ ਵੀ ਨੇਤਾ ਇੱਥੇ ਆਏਗਾ, ਉਸੇ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਖ਼ਾਲਸਾ ਏਡ ਨੇ ਕਿਸਾਨਾਂ ਦੀ ਮਦਦ ਲਈ ਟਿਕਰੀ ਸਰਹੱਦ 'ਤੇ ਖੋਲ੍ਹਿਆ 'ਕਿਸਾਨ ਮਾਲ' (ਵੀਡੀਓ)
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਦੇਸ਼ ਦੀਆਂ ਇਨ੍ਹਾਂ 10 ਥਾਂਵਾਂ 'ਤੇ ਪੈਂਦੀ ਸਭ ਤੋਂ ਵੱਧ ਠੰਡ (ਤਸਵੀਰਾਂ)
NEXT STORY