ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਅੱਜ 30 ਦਿਨ ਯਾਨੀ ਮਹੀਨਾ ਹੋ ਗਿਆ ਹੈ। ਸਰਕਾਰ ਦੇ ਨਵੇਂ ਪ੍ਰਸਤਾਵ 'ਤੇ ਕੀ ਜਵਾਬ ਦੇਣਾ ਹੈ? ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦੁਪਹਿਰ 2 ਵਜੇ ਬੈਠਕ ਹੋਈ। ਕੇਂਦਰ ਸਰਕਾਰ ਦੀ ਚਿੱਠੀ 'ਤੇ ਰਸਮੀ ਰੂਪ ਨਾਲ ਜਵਾਬ ਦੇਣ ਨੂੰ ਲੈ ਕੇ ਇਸ ਬੈਠਕ 'ਚ ਚਰਚਾ ਹੋਵੇਗੀ। ਕਿਸਾਨਾਂ ਅਤੇ ਸਰਕਾਰ ਨਾਲ ਸਮਝੌਤੇ ਦੀ ਕਵਾਇਦ ਨੂੰ ਲੈ ਕੇ ਪਿਛਲੇ 5 ਦਿਨਾਂ 'ਚ ਸਰਕਾਰ ਦੀ ਇਹ ਦੂਜੀ ਚਿੱਠੀ ਹੈ। ਇਸ ਤੋਂ ਪਹਿਲਾਂ 20 ਦਸੰਬਰ ਨੂੰ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਚਿੱਠੀ ਭੇਜੀ ਸੀ। ਕਿਸਾਨ ਸੰਘਰਸ਼ ਕਮੇਟੀ ਦੀ ਪ੍ਰੈੱਸ ਕਾਨਫੰਰਸ ਅੱਜ 3 ਵਜੇ ਹੋਵੇਗੀ।
ਇਹ ਵੀ ਪੜ੍ਹੋ : ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ
ਦੱਸਣਯੋਗ ਹੈ ਕਿ ਕੱਲ ਯਾਨੀ ਵੀਰਵਾਰ ਨੂੰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਫਿਰ ਤੋਂ ਚਿੱਠੀ ਲਿਖ ਕੇ ਗੱਲਬਾਤ ਲਈ ਸੱਦਾ ਦਿੱਤਾ ਗਿਆ। ਸਰਕਾਰ ਦੀ ਚਿੱਠੀ 'ਚ ਕਿਹਾ ਗਿਆ ਹੈ ਕਿ ਉਹ ਸਾਰੇ ਮੁੱਦਿਆਂ 'ਤੇ ਖੁੱਲ੍ਹੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਨਾਲ ਹੀ ਐੱਮ.ਐੱਸ.ਪੀ. ਬਾਰੇ ਲਿਖਤੀ ਭਰੋਸਾ ਦੇਣ ਲਈ ਵੀ ਤਿਆਰ ਹੈ। ਬੁੱਧਵਾਰ ਨੂੰ ਕਿਸਾਨਾਂ ਨੇ ਜ਼ਰੂਰੀ ਵਸਤੂ ਐਕਟ 'ਚ ਸੋਧ ਦੀ ਗੱਲ ਵੀ ਚੁੱਕੀ ਸੀ। ਇਸ 'ਤੇ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਨਵੀਂ ਮੰਗ ਰੱਖਣਾ ਤਰਕਸੰਗਤ ਨਹੀਂ ਹੈ, ਫਿਰ ਵੀ ਇਸ 'ਤੇ ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਜਨਮ ਦਿਨ ਵਿਸ਼ੇਸ਼ : ਜਾਣੋਂ ਕਿਵੇਂ ਇਕ ਪੱਤਰਕਾਰ ਤੋਂ ਰਾਜਨੇਤਾ ਬਣੇ ਸਨ ਅਟਲ ਬਿਹਾਰੀ
ਨੋਟ : ਕੀ ਕਿਸਾਨ ਗੱਲਬਾਤ ਲਈ ਹੋਣਗੇ ਤਿਆਰ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
NEXT STORY