ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕਰੀਬ 2 ਮਹੀਨੇ ਹੋਣ ਵਾਲੇ ਹਨ। ਇਸ ਵਿਚ ਐਤਵਾਰ ਨੂੰ ਕਿਸਾਨ ਅੱਗੇ ਦੀ ਰਣਨੀਤੀ ਨੂੰ ਲੈ ਕੈ ਦਿੱਲੀ ਦੀ ਸਿੰਘੂ ਸਰਹੱਦ 'ਤੇ ਬੈਠਕ ਕਰਨ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਬੈਠਕ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਕਿਸਾਨਾਂ 'ਤੇ ਕੀਤੀ ਜਾ ਰਹੀ ਕਾਰਵਾਈ 'ਤੇ ਵੀ ਚਰਚਾ ਕਰਨਗੇ। ਕਿਸਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਵਾਲੇ ਹਨ। ਟਰੈਕਟਰ ਮਾਰਚ ਨੂੰ ਸਫ਼ਲ ਬਣਾਉਣ ਲਈ ਪੰਜਾਬ-ਹਰਿਆਣਾ 'ਚ ਰਿਹਰਸਲ ਹੋ ਰਹੀ ਹੈ। ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸਰਹੱਦ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸੰਗਰੂਰ 'ਚ ਖੇਤੀ ਕਾਨੂੰਨਾਂ ਵਿਰੁੱਧ 26 ਜਨਵਰੀ ਨੂੰ ਦਿੱਲੀ 'ਚ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ ਦੇ ਐਲਾਨ ਤੋਂ ਬਾਅਦ ਇਸ ਨੂੰ ਸਫ਼ਲ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : 'ਤਾਰੀਖ਼ 'ਤੇ ਤਾਰੀਖ਼' ਦੇ ਕੇ ਮਾਮਲੇ ਨੂੰ ਖਿੱਚਣਾ ਸਰਕਾਰ ਦੀ ਯੋਜਨਾ- ਕਿਸਾਨ ਆਗੂ
ਦੱਸਣਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ 15 ਜਨਵਰੀ ਨੂੰ ਹੋਈ 9ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। ਹੁਣ ਸਰਕਾਰ ਨੇ ਕਿਸਾਨਾਂ ਨੂੰ 10ਵੇਂ ਦੌਰ ਦੀ ਗੱਲਬਾਤ ਲਈ 19 ਜਨਵਰੀ ਦਾ ਸਮਾਂ ਦਿੱਤਾ ਹੈ। ਅੱਜ ਕਿਸਾਨ ਅੰਦੋਲਨ ਦਾ 53ਵਾਂ ਦਿਨ ਹੈ। ਦਿੱਲੀ 'ਚ ਪੈ ਰਹੀ ਕੜਾਕੇ ਦੀ ਠੰਡ 'ਚ ਕਿਸਾਨ ਸੜਕਾਂ 'ਤੇ ਬੈਠੇ ਹਨ ਅਤੇ ਕਾਨੂੰਨ ਰੱਦ ਕਰਨ ਦੀ ਆਪਣੀ ਜਿੱਦ 'ਤੇ ਅੜੇ ਹੋਏ ਹਨ। ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਦੇ ਨੋਟਿਸ ਭੇਜੇ ਜਾਣ 'ਤੇ ਕਿਸਾਨ ਜਥੇਬੰਦੀਆ ਨੇ ਨਾਰਾਜ਼ਗੀ ਜਤਾਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਪੱਧਰ 'ਤੇ ਹੋਣ ਵਾਲੀ ਬੈਠਕ 'ਚ ਚੁੱਕਣਗੇ।
ਨੋਟ : ਕਦੋਂ ਖ਼ਤਮ ਹੋਵੇਗਾ ਕਿਸਾਨ ਅੰਦੋਲਨ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
'ਤਾਰੀਖ਼ 'ਤੇ ਤਾਰੀਖ਼' ਦੇ ਕੇ ਮਾਮਲੇ ਨੂੰ ਖਿੱਚਣਾ ਸਰਕਾਰ ਦੀ ਯੋਜਨਾ- ਕਿਸਾਨ ਆਗੂ
NEXT STORY