ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 29 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਕਿਸਾਨਾਂ ਅਤੇ ਸਰਕਾਰ ਦਰਮਿਆਨ ਕਈ ਦੌਰ ਦੀ ਗੱਲਬਾਤ ਹੋ ਚੁਕੀ ਹੈ ਪਰ ਸਾਰੀਆਂ ਬੇਨਤੀਜਾ ਰਹੀਆਂ ਹਨ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ 'ਤੇ ਅੜੇ ਹਨ। ਇਸ ਵਿਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਰਾਹੁਲ ਗਾਂਧੀ ਜੋ ਵੀ ਕਹਿੰਦੇ ਹਨ, ਕਾਂਗਰਸ ਵੀ ਉਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਹੈ। ਅੱਜ ਜਦੋਂ ਉਹ ਦਸਤਖ਼ਤ ਨਾਲ ਰਾਸ਼ਟਰਪਤੀ ਕੋਲ ਆਪਣਾ ਵਿਰੋਧ ਦਰਜ ਕਰਵਾਉਣ ਗਏ ਤਾਂ ਇਨ੍ਹਾਂ ਕਿਸਾਨਾਂ ਨੇ ਮੈਨੂੰ ਕਿਹਾ ਕਿ ਕਾਂਗਰਸ ਤੋਂ ਕੋਈ ਵੀ ਉਨ੍ਹਾਂ ਕੋਲ ਦਸਤਖ਼ਤ ਲੈਣ ਨਹੀਂ ਆਇਆ। ਜੇਕਰ ਰਾਹੁਲ ਇੰਨੇ ਚਿੰਤਤ ਹੁੰਦੇ ਤਾਂ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ 'ਚ ਸੀ ਤਾਂ ਕਿਸਾਨਾਂ ਲਈ ਕੁਝ ਕਰ ਸਕਦੇ ਸੀ। ਕਾਂਗਰਸ ਦਾ ਚਰਿੱਤਰ ਹਮੇਸ਼ਾ ਕਿਸਾਨ ਵਿਰੋਧੀ ਰਿਹਾ ਹੈ। ਬਾਗਪਤ ਤੋਂ ਆਏ ਕਿਸਾਨ ਮਜ਼ਦੂਰ ਸੰਘ ਦੇ ਮੈਂਬਰਾਂ ਦੀ ਬੈਠਕ ਤੋਂ ਬਾਅਦ ਤੋਮਰ ਨੇ ਕਿਹਾ ਕਿ ਬਾਗਪਤ ਦੇ ਕਿਸਾਨਾਂ ਨੇ ਮੈਨੂੰ ਨਵੇਂ ਖੇਤੀ ਕਾਨੂੰਨਾਂ ਦੇ ਸਮਰਥਨ 'ਚ ਇਕ ਚਿੱਠੀ ਦਿੱਤੀ ਹੈ। ਉਨ੍ਹਾਂ ਨੇ ਮੈਨੂੰ ਕਿਹਾ ਕਿ ਖੇਤੀ ਕਾਨੂੰਨਾਂ 'ਚ ਸੋਧ ਕਰਨ ਲਈ ਸਰਕਾਰ ਨੂੰ ਕਿਸੇ ਦਬਾਅ 'ਚ ਨਹੀਂ ਝੁਕਣਾ ਚਾਹੀਦਾ।
ਇਹ ਵੀ ਪੜ੍ਹੋ : ਰਾਸ਼ਟਰਪਤੀ ਨੂੰ ਮਿਲੇ ਰਾਹੁਲ ਗਾਂਧੀ, ਸੌਂਪਿਆ 2 ਕਰੋੜ ਕਿਸਾਨਾਂ ਦੇ ਦਸਤਖ਼ਤ ਵਾਲਾ ਮੰਗ ਪੱਤਰ
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਸੰਸਦ ਮੈਂਬਰਾਂ ਨੇ ਵੀਰਵਾਰ ਯਾਨੀ 24 ਦਸੰਬਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ 2 ਕਰੋੜ ਕਿਸਾਨਾਂ ਦੇ ਦਸਤਖ਼ਤਾਂ ਨਾਲ ਮੰਗ ਪੱਤਰ ਸੌਂਪਿਆ। ਇਸ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫ਼ੌਲਾਦੀ ਹੌਂਸਲੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, 21 ਸਾਲਾ ਤੁਹਿਨ ਨੇ JEE ਪ੍ਰੀਖਿਆ ਕੀਤੀ ਪਾਸ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਰਾਸ਼ਟਰਪਤੀ ਨੂੰ ਮਿਲੇ ਰਾਹੁਲ ਗਾਂਧੀ, ਸੌਂਪਿਆ 2 ਕਰੋੜ ਕਿਸਾਨਾਂ ਦੇ ਦਸਤਖ਼ਤ ਵਾਲਾ ਮੰਗ ਪੱਤਰ
NEXT STORY