ਨਵੀਂ ਦਿੱਲੀ/ਹਰਿਆਣਾ- ਨਵੇਂ ਖੇਤੀਬਾੜੀ ਕਾਨੂੰਨਾਂ ਦਾ ਕਿਸਾਨ ਜ਼ਬਰਦਸਤ ਵਿਰੋਧ ਕਰ ਰਹੇ ਹਨ। ਪੰਜਾਬ-ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰ 'ਤੇ 13 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਲਿਆ ਜਾਵੇ। ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ 'ਚ 8 ਦਸੰਬਰ ਯਾਨੀ ਅੱਜ 'ਭਾਰਤ ਬੰਦ' ਬੁਲਾਇਆ ਹੈ।
ਇਹ ਵੀ ਪੜ੍ਹੋ : ਭਾਰਤ ਬੰਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਛਿੜੀ ਜੰਗ, ਆਪਸ 'ਚ ਭਿੜੇ ਯੂਜ਼ਰਸ ਬੋਲੇ...
ਇਕ ਨਿਊਜ਼ ਏਜੰਸੀ ਅਨੁਸਾਰ ਸੋਮਵਾਰ ਸ਼ਾਮ ਮੁੱਖ ਰੂਪ ਨਾਲ ਹਰਿਆਣਾ ਦੇ ਕਿਸਾਨਾਂ ਦੇ ਇਕ ਵਫ਼ਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ 'ਤੇ ਸਮਰਥਨ ਦਿੱਤਾ ਹੈ। ਕਿਸਾਨਾਂ ਦੇ ਇਸ ਫੈਸਲੇ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ-ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨ ਪਿਛਲੇ 12 ਦਿਨਾਂ ਸਿੰਘ ਦਿੱਲੀ ਅਤੇ ਉਸ ਦੇ ਬਾਰਡਰ 'ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ 8 ਦਸੰਬਰ ਨੂੰ 'ਭਾਰਤ ਬੰਦ' ਦਾ ਐਲਾਨ ਕੀਤਾ ਹੈ। ਨਾਲ ਹੀ ਇਹ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨਦੀ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ ਅਤੇ ਦਿੱਲੀ ਆਉਣ ਵਾਲੇ ਕਈ ਮਾਰਗਾਂ ਨੂੰ ਰੋਕ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਭਾਰਤ ਬੰਦ ਦਾ ਅਸਰ, ਕਈ ਥਾਵਾਂ 'ਤੇ ਰੋਕੀਆਂ ਗਈਆਂ ਟਰੇਨਾਂ
ਨੋਟ : ਹਰਿਆਣਾ ਦੇ ਕਿਸਾਨਾਂ ਦਾ ਖੇਤੀਬਾੜੀ ਕਾਨੂੰਨਾਂ ਨੂੰ ਸਮਰਥਨ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਭਾਰਤ ਬੰਦ: ਕਿਸਾਨਾਂ ਦੇ ਸਮਰਥਨ 'ਚ ਆਏ ਅੰਨਾ ਹਜ਼ਾਰੇ, ਭੁੱਖ ਹੜਤਾਲ 'ਤੇ ਬੈਠੇ
NEXT STORY