ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਕਰੀਬ 2 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਕੀਤੀ। ਜਿਸ ਦੌਰਾਨ ਉਨ੍ਹਾਂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਤਿਰੰਗੇ ਦਾ ਅਪਮਾਨ ਵੇਖ ਦੇਖ ਬਹੁਤ ਦੁਖੀ ਹੋਇਆ। ਪੀ.ਐੱਮ. ਮੋਦੀ ਦੀ ਇਸ ਟਿੱਪਣੀ 'ਤੇ ਕਿਸਾਨ ਆਗੂ ਅਤੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਨਰੇਸ਼ ਟਿਕੈਤ ਨੇ ਪ੍ਰਤੀਕਿਰਿਆ ਦਿੱਤੀ ਹੈ। ਨਰੇਸ਼ ਟਿਕੈਤ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਰਕਾਰ ਜਾਂ ਸੰਸਦ ਸਾਡੇ ਅੱਗੇ ਝੁਕੇ ਪਰ ਉਹ ਕਿਸਾਨਾਂ ਦੇ ਆਤਮ ਸਨਮਾਨ ਦੀ ਵੀ ਰੱਖਿਆ ਕਰੇ। ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕਿਹਾ, ਅਸੀਂ ਉਸ ਦਾ ਸਨਮਾਨ ਕਰਦੇ ਹਾਂ। ਉਨ੍ਹਾਂ ਦੇ ਮਾਣ ਦੀ ਰੱਖਿਆ ਕੀਤੀ ਜਾਵੇਗੀ। ਟਿਕੈਤ ਨੇ ਕਿਹਾ ਕਿ 26 ਜਨਵਰੀ ਨੂੰ ਹੋਈ ਹਿੰਸਾ ਯੋਜਨਾ ਦਾ ਨਤੀਜਾ ਸੀ, ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ
ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਸਾਡੇ ਲੋਕਾਂ ਨੂੰ ਰਿਹਾਅ ਕਰਨਾ ਚਾਹੀਦਾ ਅਤੇ ਗੱਲਬਾਤ ਲਈ ਮੰਚ ਤਿਆਰ ਕਰਨਾ ਚਾਹੀਦਾ। ਸਾਨੂੰ ਉਮੀਦ ਹੈ ਕਿ ਵਿਚ ਦਾ ਕੋਈ ਰਸਤਾ ਨਿਕਲੇਗਾ। ਲਾਲ ਕਿਲ੍ਹੇ 'ਤੇ ਗਣਤੰਤਰ ਦਿਵਸ ਮੌਕੇ ਹੋਈ ਘਟਨਾ 'ਤੇ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਤਿਰੰਗੇ ਦਾ ਅਪਮਾਨ ਨਹੀਂ ਕਰਨ ਦੇਵਾਂਗੇ, ਇਸ ਨੂੰ ਹਮੇਸ਼ਾ ਉੱਚਾ ਰੱਖਾਂਗੇ। ਦੱਸਣਯੋਗ ਹੈ ਕਿ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਇਸ ਮਹੀਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਤਿਰੰਗੇ ਦਾ ਅਪਮਾਨ ਦੇਖ ਦੇਸ਼ ਬਹੁਤ ਦੁਖੀ ਹੋਇਆ। 26 ਜਨਵਰੀ ਨੂੰ ਕਿਸਾਨਾਂ ਦੇ ਟਰੈਕਟਰ ਅੰਦੋਲਨ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ 'ਤੇ ਉਸ ਜਗ੍ਹਾ ਧਾਰਮਿਕ ਝੰਡਾ ਲਹਿਰਾ ਦਿੱਤਾ ਸੀ, ਜਿੱਥੇ ਪ੍ਰਧਾਨ ਮੰਤਰੀ ਹਰ ਸਾਲ ਆਜ਼ਾਦੀ ਦਿਵਸ 'ਤੇ ਝੰਡਾ ਲਹਿਰਾਉਂਦੇ ਹਨ।
ਦਿੱਲੀ ਪੰਜਾਬ ਨੂੰ ਕਦੀ ਸਮਝ ਹੀ ਨਹੀਂ ਸਕੀ : ਮਨੀਸ਼ ਤਿਵਾੜੀ
NEXT STORY