ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ 30 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਇਸ ਵਿਚ ਉਤਰਾਖੰਡ ਦੇ ਕਿਸਾਨ ਵੀ ਦਿੱਲੀ ਪਹੁੰਚ ਰਹੇ ਹਨ। ਉਤਰਾਖੰਡ ਦੇ ਕਿਸਾਨਾਂ ਨੇ ਬੈਰੀਕੇਡ ਤੋੜਦੇ ਹੋਏ ਜ਼ੋਰ-ਜ਼ੋਰ ਦੀ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਵੱਡੀ ਗਿਣਤੀ 'ਚ ਕਿਸਾਨਾਂ ਭੀੜ ਦਿੱਲੀ ਵੱਲ ਆ ਰਹੀ ਹੈ। ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਸਰਕਾਰ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਹਿ ਰਹੇ ਹਨ। ਉੱਥੇ ਹੀ ਸਰਕਾਰ ਕਾਨੂੰਨ ਵਾਪਸ ਨਹੀਂ ਲੈ ਰਹੀ ਹੈ। ਇਸ ਦੌਰਾਨ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਹਜ਼ਾਰਾਂ ਦੀ ਗਿਣਤੀ ਕਿਸਾਨ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਉਂਦੇ ਹੋਏ ਅੱਗੇ ਵੱਧ ਰਹੇ ਹਨ।
ਇਹ ਵੀ ਪੜ੍ਹੋ : ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ
ਦੱਸਣਯੋਗ ਹੈ ਕਿ ਕੱਲ ਯਾਨੀ ਵੀਰਵਾਰ ਨੂੰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਫਿਰ ਤੋਂ ਚਿੱਠੀ ਲਿਖ ਕੇ ਗੱਲਬਾਤ ਲਈ ਸੱਦਾ ਦਿੱਤਾ ਗਿਆ। ਸਰਕਾਰ ਦੀ ਚਿੱਠੀ 'ਚ ਕਿਹਾ ਗਿਆ ਹੈ ਕਿ ਉਹ ਸਾਰੇ ਮੁੱਦਿਆਂ 'ਤੇ ਖੁੱਲ੍ਹੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਨਾਲ ਹੀ ਐੱਮ.ਐੱਸ.ਪੀ. ਬਾਰੇ ਲਿਖਤੀ ਭਰੋਸਾ ਦੇਣ ਲਈ ਵੀ ਤਿਆਰ ਹੈ। ਬੁੱਧਵਾਰ ਨੂੰ ਕਿਸਾਨਾਂ ਨੇ ਜ਼ਰੂਰੀ ਵਸਤੂ ਐਕਟ 'ਚ ਸੋਧ ਦੀ ਗੱਲ ਵੀ ਚੁੱਕੀ ਸੀ। ਇਸ 'ਤੇ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਨਵੀਂ ਮੰਗ ਰੱਖਣਾ ਤਰਕਸੰਗਤ ਨਹੀਂ ਹੈ, ਫਿਰ ਵੀ ਇਸ 'ਤੇ ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਜਨਮ ਦਿਨ ਵਿਸ਼ੇਸ਼ : ਜਾਣੋਂ ਕਿਵੇਂ ਇਕ ਪੱਤਰਕਾਰ ਤੋਂ ਰਾਜਨੇਤਾ ਬਣੇ ਸਨ ਅਟਲ ਬਿਹਾਰੀ ਵਾਜਪਾਈ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਦੀ ਮਾਤਾ ਜੀ ਦਾ ਹੋਇਆ ਦਿਹਾਂਤ
NEXT STORY