ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 38 ਦਿਨਾਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਗਾਜੀਪੁਰ ਸਰਹੱਦ 'ਤੇ ਯੂ.ਪੀ. ਦੇ ਬਾਗਪਤ ਜ਼ਿਲ੍ਹਾ ਸਥਿਤ ਭਾਗਵਨਪੁਰ ਨਾਂਗਲ ਪਿੰਡ ਦੇ ਇਕ ਕਿਸਾਨ ਦੀ ਮੌਤ ਹੋ ਗਈ। ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੇ ਇਸ ਘਟਨਾ 'ਤੇ ਦੁਖ ਜਤਾਉਂਦੇ ਹੋਏ ਕੇਂਦਰ ਸਰਕਾਰ ਤੋਂ ਕਿਸਾਨਾਂ ਦੀ ਇੱਛਾ ਦਾ ਧਿਆਨ ਰੱਖਣ ਦੀ ਗੱਲ ਕਹੀ ਹੈ। ਚਿਦਾਂਬਰਮ ਨੇ ਇਕ ਟਵੀਟ 'ਚ ਕਿਹਾ,''ਜਿਵੇਂ ਹੀ ਦਿੱਲੀ ਸਰਹੱਦ 'ਤੇ ਕਿਸਾਨਾਂ ਦੇ ਅੰਦੋਲਨ ਨੇ 38ਵੇਂ ਦਿਨ 'ਚ ਪ੍ਰਵੇਸ਼ ਕੀਤਾ, ਇਕ ਹੋਰ ਕਿਸਾਨ ਨੇ ਆਪਣੀ ਜਾਨ ਗਵਾ ਦਿੱਤੀ। ਮੈਂ ਕਿਸਾਨਾਂ ਦੇ ਸੰਕਲਪ ਨੂੰ ਸਲਾਮ ਕਰਦਾ ਹਾਂ। ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਪੈਂਡਿੰਗ ਰੱਖਦੇ ਹੋਏ ਮੁੜ ਵਿਚਾਰ ਲਈ ਸਹਿਮਤ ਹੋਣਾ ਚਾਹੀਦਾ। ਕਿਸੇ ਵੀ ਨਵੇਂ ਕਾਨੂੰਨ 'ਚ ਕਿਸਾਨ ਭਾਈਚਾਰੇ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਧਿਆਨ 'ਚ ਰੱਖਿਆ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਕਿਸਾਨ ਮੋਰਚਾ: ‘ਇਸ਼ਨਾਨ ਅਤੇ ਕੱਪੜੇ ਧੋਣ ਦਾ ਕੰਮ ਹੋ ਰਿਹਾ ਖੁੱਲ੍ਹੇ ਆਸਮਾਨ ਹੇਠ’
ਦੱਸਣਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਸਥਿਤ ਗਾਜੀਪੁਰ ਸਰਹੱਦ, ਟਿਕਰੀ ਸਰਹੱਦ ਅਤੇ ਸਿੰਘੂ ਸਰਹੱਦ 'ਤੇ 26 ਨਵੰਬਰ 2020 ਤੋਂ ਹੀ ਕਿਸਾਨ ਡੇਰਾ ਲਾਏ ਹੋਏ ਹਨ। ਉਹ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹਨ। ਹਾਲਾਂਕਿ ਸਰਕਾਰ ਨੇ ਉਨ੍ਹਾਂ ਦੀਆਂ 4 ਮੰਗਾਂ 'ਚ ਪਰਾਲੀ ਸਾੜਨ ਨਾਲ ਸੰਬੰਧਤ ਆਰਡੀਨੈਂਸ ਦੇ ਅਧੀਨ ਭਾਰੀ ਜੁਰਮਾਨਾ ਅਤੇ ਜੇਲ੍ਹ ਦੀ ਸਜ਼ਾ ਦੇ ਪ੍ਰਬੰਧ ਤੋਂ ਮੁਕਤ ਕਰਨ ਅਤੇ ਬਿਜਲੀ ਸਬਸਿਡੀ ਨਾਲ ਜੁੜੀਆਂ ਉਨ੍ਹਾਂ ਦੀਆਂ ਮੰਗਾਂ ਨੂੰ ਬੁੱਧਵਾਰ ਨੂੰ ਹੋਈ ਬੈਠਕ 'ਚ ਮੰਨ ਲਿਆ ਹੈ। ਹੋਰ 2 ਮੰਗਾਂ 'ਤੇ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਅਤੇ ਸਰਕਾਰ ਦਰਮਿਆਨ ਅਗਲੀ ਦੌਰ ਦੀ ਗੱਲਬਾਤ 4 ਜਨਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਦਾ ਦਿਹਾਂਤ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਸਾਨੀ ਘੋਲ ਦਾ 38ਵਾਂ ਦਿਨ, ਅੱਜ ਕਿਸਾਨ ਆਗੂ ਕਰਨਗੇ ਪ੍ਰੈੱਸ ਕਾਨਫਰੰਸ
NEXT STORY