ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 2 ਮਹੀਨਿਆਂ ਤੋਂ ਜਾਰੀ ਹੈ। ਇਸ ਵਿਚ ਕਿਸਾਨਾਂ ਵਲੋਂ 26 ਜਨਵਰੀ ਯਾਨੀ ਗਣਤੰਤਰ ਦਿਵਸ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਲਈ ਟਰੈਕਟਰਾਂ ਦਾ ਵੱਡਾ ਕਾਫ਼ਲਾ ਪੰਜਾਬ ਤੋਂ ਵਹੀਰਾਂ ਘੱਤ ਕੇ ਦਿੱਲੀ ਪਹੁੰਚ ਰਿਹਾ ਹੈ। ਹਜ਼ਾਰਾਂ ਦੀ ਗਿਣਤੀ 'ਚ ਟਰੈਕਟਰਾਂ ਦਾ ਕਾਫ਼ਲਾ ਦਿੱਲੀ ਵੱਲ ਕੂਚ ਕਰ ਰਿਹਾ ਹੈ। ਇੰਨੀ ਠੰਡ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਹਾਲਾਂਕਿ ਪੁਲਸ ਵਲੋਂ ਟਰੈਕਟਰ ਮਾਰਚ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਪਰ ਹਾਲੇ ਪੁਲਸ ਨੂੰ ਕਿਸਾਨਾਂ ਦੇ ਲਿਖਤੀ ਅਰਜ਼ੀ ਦਾ ਇੰਤਜ਼ਾਰ ਹੈ। ਨਾਲ ਹੀ ਪੁਲਸ ਇਸ ਰਾਹੀਂ ਕਿਸਾਨਾਂ ਦੇ ਰੂਟ ਵੀ ਜਾਣਨਾ ਚਾਹੁੰਦੀ ਹੈ ਕਿ ਆਖ਼ਰ ਕਿਹੜੇ ਰਸਤਿਆਂ ਤੋਂ ਹੋ ਕੇ ਇਹ ਮਾਰਚ ਨਿਕਲਣ ਵਾਲਾ ਹੈ।
ਇਹ ਵੀ ਪੜ੍ਹੋ : ਦਿੱਲੀ ਪੁਲਸ ਮਨਜ਼ੂਰੀ ਦੇਵੇ ਜਾਂ ਨਾ ਦੇਵੇ, ਟਰੈਕਟਰ ਮਾਰਚ ਆਊਟਰ ਰਿੰਗ ਰੋਡ 'ਤੇ ਹੀ ਹੋਵੇਗਾ : ਕਿਸਾਨ ਆਗੂ
ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 28 ਨਵੰਬਰ ਤੋਂ ਯਾਨੀ 60 ਦਿਨਾਂ ਤੋਂ ਸਿੰਘੂ, ਟਿਕਰੀ, ਗਾਜ਼ੀਪੁਰ ਸਮੇਤ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਟਰੈਕਟਰ ਮਾਰਚ 'ਚ 2 ਲੱਖ ਟਰੈਕਟਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਲਈ 5 ਰੂਟ ਹੋ ਸਕਦੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਰਾਜਪਥ 'ਤੇ ਗਣਤੰਤਰ ਦਿਵਸ ਸਮਾਰੋਹ ਖ਼ਤਮ ਹੋਣ 'ਤੇ ਦਿਨ ਦੇ 12 ਵਜੇ ਤੋਂ ਬਾਅਦ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਹਿਮਾਚਲ ਦੇ ਲਾਹੌਲ-ਸਪੀਤੀ 'ਚ ਭਾਰੀ ਬਰਫ਼ਬਾਰੀ, ਰਸਤਾ ਬਲਾਕ ਹੋਣ ਕਾਰਨ ਵੱਧੀ ਲੋਕਾਂ ਦੀ ਪਰੇਸ਼ਾਨੀ
NEXT STORY