ਅਹਿਮਦਾਬਾਦ: ਅਹਿਮਦਾਬਾਦ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਬੁੱਧਵਾਰ ਨੂੰ ਘੱਟੋ-ਘੱਟ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਬੰਬ ਦੀ ਧਮਕੀ ਮਿਲਣ ਦੇ ਸਾਰ ਹੀ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਜਲਦੀ ਘਰ ਭੇਜ ਦਿੱਤਾ। ਇਸ ਤੋਂ ਬਾਅਦ ਸੂਚਨਾ ਮਿਲਣ 'ਤੇ ਪ੍ਰਭਾਵਿਤ ਸਕੂਲਾਂ ਵਿੱਚ ਪੁਲਸ, ਫਾਇਰ ਬ੍ਰਿਗੇਡ ਅਤੇ ਬੰਬ ਖੋਜ ਅਤੇ ਨਿਰੋਧਕ ਟੀਮਾਂ ਪਹੁੰਚ ਗਈਆਂ, ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪ੍ਰਭਾਵਿਤ ਸਕੂਲਾਂ ਵਿੱਚ ਵੇਜਲਪੁਰ ਖੇਤਰ ਦਾ ਜ਼ਾਈਡਸ ਸਕੂਲ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : 10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
ਮਿਲੀ ਜਾਣਕਾਰੀ ਮੁਤਾਬਕ ਧਮਕੀਆਂ ਮਿਲਣ ਵਾਲੇ ਜ਼ਿਆਦਾਤਰ ਸਕੂਲ ਸ਼ਹਿਰ ਦੇ ਪੱਛਮੀ ਹਿੱਸੇ ਵਿੱਚ ਸਥਿਤ ਹਨ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸੁਰੱਖਿਆ ਟੀਮਾਂ ਨੂੰ ਜਾਂਚ ਲਈ ਵੱਖ-ਵੱਖ ਥਾਵਾਂ 'ਤੇ ਭੇਜਿਆ ਗਿਆ। ਧਮਕੀ ਤੋਂ ਬਾਅਦ ਸਕੂਲ ਨੇ ਵਿਦਿਆਰਥੀਆਂ ਨੂੰ ਜਲਦੀ ਛੁੱਟੀ ਦੇ ਦਿੱਤੀ ਤੇ ਪੁਲਸ-ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਸਾਵਧਾਨੀ ਵਜੋਂ ਸਕੂਲ ਦੇ ਅਹਾਤੇ ਵਿੱਚ ਭੇਜਿਆ ਗਿਆ। ਸਕੂਲਾਂ ਨੇ ਵਿਦਿਆਰਥੀਆਂ ਦੀ ਜਲਦੀ ਛੁੱਟੀ ਬਾਰੇ ਮਾਪਿਆਂ ਨੂੰ ਸੂਚਿਤ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਅਧਿਕਾਰੀ ਸਕੂਲਾਂ ਵਿੱਚ ਸੁਰੱਖਿਆ ਜਾਂਚ ਕਰ ਰਹੇ ਹਨ ਅਤੇ ਖਤਰਿਆਂ ਦੀ ਪ੍ਰਕਿਰਤੀ ਅਤੇ ਸਰੋਤ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ ਹੋਈ ਜ਼ਬਤ, ਜਾਣੋ ਪੂਰਾ ਮਾਮਲਾ
NEXT STORY