ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਰਾਜ ਸਭਾ ਦੀ ਕਾਰਵਾਈ ਸ਼ੁਰੂਆਤ ਵਿਚ ਹੰਗਾਮੇ ਅਤੇ ਨਾਅਰੇਬਾਜ਼ੀ ਨਾਲ ਹੋਈ। ਸੈਸ਼ਨ ਦੀ ਕਾਰਵਾਈ ਦੌਰਾਨ ਅਹਿਮਦਾਬਾਦ ਵਿਚ ਵਾਪਰੇ ਭਿਆਨਕ ਜਹਾਜ਼ ਹਾਦਸੇ ਦੇ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਜਲੀ ਵੀ ਭੇਟ ਕੀਤੀ ਗਈ। ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਹਵਾਈ ਹਵਾਬਾਜ਼ੀ ਸੁਰੱਖਿਆ ਨਾਲ ਸਬੰਧਤ ਸਵਾਲ ਪੁੱਛੇ ਗਏ ਅਤੇ ਅਹਿਮਦਾਬਾਦ ਜਹਾਜ਼ ਹਾਦਸੇ ਦਾ ਮੁੱਦਾ ਉਠਾਇਆ ਗਿਆ। ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਏਅਰ ਇੰਡੀਆ ਹਾਦਸੇ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ।
ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ
ਸੁਰੱਖਿਆ ਨਾਲ ਸਬੰਧਤ ਸਵਾਲਾਂ 'ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮ ਮੋਹਨ ਨਾਇਡੂ ਨੇ ਕਿਹਾ ਕਿ ਦੇਸ਼ ਵਿੱਚ ਹਰ ਰੋਜ਼ ਪੰਜ ਲੱਖ ਤੋਂ ਵੱਧ ਲੋਕ ਸੁਰੱਖਿਅਤ ਉਡਾਣ ਭਰ ਰਹੇ ਹਨ ਪਰ ਅਸੀਂ ਇੱਥੇ ਹੀ ਨਹੀਂ ਰੁਕਣ ਵਾਲੇ। ਅਸੀਂ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ। ਅਹਿਮਦਾਬਾਦ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਨੂੰ ਸਹਾਇਤਾ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਮੁਆਵਜ਼ਾ ਨਹੀਂ, ਸਗੋਂ ਪੂਰੀ ਸਹਾਇਤਾ ਦੇਣ 'ਤੇ ਕੰਮ ਕਰ ਰਹੀ ਹੈ।ਨਾਇਡੂ ਨੇ ਕਿਹਾ, "ਅਸੀਂ ਸੱਚਾਈ ਦੇ ਨਾਲ ਖੜ੍ਹੇ ਹੋਣਾ ਚਾਹੁੰਦੇ ਹਾਂ, ਕਿਸੇ ਹੋਰ ਚੀਜ਼ ਦੇ ਨਾਲ ਨਹੀਂ... ਅਸੀਂ ਜਾਣਨਾ ਚਾਹੁੰਦੇ ਹਾਂ ਕਿ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਅਸਲ ਵਿੱਚ ਕੀ ਹੋਇਆ ਸੀ ਅਤੇ ਇਹ AAIB ਦੀ ਅੰਤਿਮ ਜਾਂਚ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।"
ਇਹ ਵੀ ਪੜ੍ਹੋ - ਵਿਆਹ ਮੌਕੇ ਲਾੜੀ ਨੇ ਕੀਤਾ ਕੁਝ ਅਜਿਹਾ, ਮਹਿਮਾਨਾਂ ਦੇ ਉੱਡ ਗਏ ਰੰਗ, ਵਾਇਰਲ ਹੋ ਗਈ ਵੀਡੀਓ
ਦੱਸ ਦੇਈਏ ਕਿ ਅਹਿਮਦਾਬਾਦ ਜਹਾਜ਼ ਹਾਦਸੇ ਨੂੰ ਲੈ ਕੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਅੰਤਰਰਾਸ਼ਟਰੀ ਪ੍ਰੋਟੋਕੋਲ ਅਨੁਸਾਰ ਕੀਤੀ ਜਾ ਰਹੀ ਹੈ। ਜੇਕਰ ਤੁਸੀਂ ਸ਼ੁਰੂਆਤੀ ਰਿਪੋਰਟ 'ਤੇ ਨਜ਼ਰ ਮਾਰੋਗੇ, ਤਾਂ ਤੁਹਾਨੂੰ ਪਤਾ ਲੱਗੇਗਾ ਕਿ ਪਹਿਲਾਂ ਜਦੋਂ ਵੀ ਬਲੈਕ ਬਾਕਸ ਨੂੰ ਥੋੜ੍ਹਾ ਜਿਹਾ ਵੀ ਨੁਕਸਾਨ ਹੁੰਦਾ ਸੀ, ਅਸੀਂ ਇਸਨੂੰ ਵਿਦੇਸ਼ ਭੇਜਦੇ ਸੀ। ਹਾਲਾਂਕਿ, ਪਹਿਲੀ ਵਾਰ ਭਾਰਤ ਨੇ ਇਸਦੀ ਸੁਤੰਤਰ ਤੌਰ 'ਤੇ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸੇ ਵੀ ਨਿਸ਼ਚਿਤ ਸਿੱਟੇ 'ਤੇ ਪਹੁੰਚਣ ਲਈ ਸਾਨੂੰ ਅੰਤਿਮ ਰਿਪੋਰਟ ਦੀ ਉਡੀਕ ਕਰਨੀ ਪਵੇਗੀ।
ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ
ਉਹਨਾਂ ਕਿਹਾ ਕਿ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਇੱਕ ਵਿਸਤ੍ਰਿਤ, ਨਿਯਮ-ਅਧਾਰਤ ਪ੍ਰਕਿਰਿਆ ਦੀ ਪਾਲਣਾ ਕਰਦਾ ਹੈ ਅਤੇ ਪੂਰੀ ਤਰ੍ਹਾਂ ਨਿਰਪੱਖ ਹੈ। AAIB ਜਹਾਜ਼ ਦੇ ਬਲੈਕ ਬਾਕਸ ਤੋਂ ਡੇਟਾ ਕੱਢਣ ਵਿੱਚ ਸਫਲ ਰਿਹਾ ਹੈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਬਹੁਤ ਸਾਰੇ ਸਵਾਲ ਉੱਠ ਸਕਦੇ ਹਨ ਅਤੇ ਪੱਛਮੀ ਮੀਡੀਆ ਕਈ ਤਰ੍ਹਾਂ ਦੀਆਂ ਗੱਲ੍ਹਾਂ ਕਰ ਸਕਦੇ ਹਨ ਪਰ ਸਾਡਾ ਦ੍ਰਿਸ਼ਟੀਕੋਣ ਤੱਥਾਂ 'ਤੇ ਅਧਾਰਤ ਹੈ। ਅਸੀਂ ਸੱਚਾਈ ਦੇ ਨਾਲ ਖੜ੍ਹੇ ਰਹਿਣ ਅਤੇ ਜੋ ਹੋਇਆ ਉਸਦਾ ਪਰਦਾਫਾਸ਼ ਕਰਨ ਲਈ ਵਚਨਬੱਧ ਹਾਂ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਅੰਮ੍ਰਿਤਸਰ ਦੇ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ 'ਚ ਛਾਇਆ ਮਾਤਮ
NEXT STORY