ਹਰਿਆਣਾ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯਾਨੀ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਜਿਸ ਤੋਂ ਬਾਅਦ ਸਿਆਸੀ ਟਿੱਪਣੀਆਂ ਆਉਣੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸ ਵਿਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਟਵੀਟ ਰਾਹੀਂ ਇਸ ਦਾ ਜ਼ਿੰਮੇਵਾਰ ਨਵਜੋਤ ਸਿੰਘ ਸਿੱਧੂ ਨੂੰ ਦੱਸਿਆ ਹੈ। ਵਿਜ ਨੇ ਟਵੀਟ ’ਚ ਲਿਖਿਆ,‘‘ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਇਸ ਦੀ ਕਹਾਣੀ ਤਾਂ ਉਸੇ ਦਿਨ ਲਿਖ ਦਿੱਤੀ ਗਈ ਸੀ, ਜਿਸ ਦਿਨ ਨਵਜੋਤ ਸਿੱਧੂ ਦਾ ਕਾਂਗਰਸ ’ਚ ਪ੍ਰਵੇਸ਼ ਹੋਇਆ ਸੀ।’’
ਦੱਸਣਯੋਗ ਹੈ ਕਿ ਸਾਰੇ ਫ਼ੈਸਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਜਾ ਰਹੇ ਸਨ, ਉੱਥੇ ਹੀ ਦੂਜੇ ਪਾਸੇ ਵਿਧਾਇਕਾਂ ਦੀ ਬਗਾਵਤ ਵੀ ਨਵੇਂ ਲੇਵਲ ’ਤੇ ਪਹੁੰਚ ਗਈ ਸੀ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ’ਚ ਵਧਦੇ ਦਬਾਅ ਦਰਮਿਆਨ ਕੈਪਟਨ ਨੇ ਅੱਜ ਅਸਤੀਫ਼ਾ ਦੇ ਦਿੱਤਾ। ਪੰਜਾਬ ’ਚ ਸਭ ਤੋਂ ਵੱਡੇ ਤਖ਼ਤਾ ਪਲਟ ਦਰਮਿਆਨ ਕੈਪਟਨ ਨੇ ਆਪਣੀ ਪੂਰੀ ਕੈਬਨਿਟ ਨਾਲ ਮਿਲ ਕੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ। ਇਸ ਦੇ ਪਿੱਛੇ ਦਾ ਕਾਰਨ ਪੰਜਾਬ ਕਾਂਗਰਸ ਦਰਮਿਆਨ ਕਲੇਸ਼ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਤਖ਼ਤਾ ਪਲਟ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਦੁਖ਼ਦ ਖ਼ਬਰ: ਪਾਣੀ ਨਾਲ ਭਰੀ ਬਾਲਟੀ ’ਚ ਡਿੱਗ ਕੇ ਬੱਚੇ ਦੀ ਮੌਤ
NEXT STORY