ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਪੂਰਾਮੁਫਤੀ ਥਾਣੇ ਅਧੀਨ ਏਅਰ ਫੋਰਸ ਕਾਲੋਨੀ 'ਚ ਸ਼ਨੀਵਾਰ ਸਵੇਰੇ ਏਅਰ ਫੋਰਸ ਦੇ ਸਿਵਲ ਇੰਜੀਨੀਅਰ ਐੱਸ ਐੱਨ ਮਿਸ਼ਰਾ (51) ਦਾ ਉਸ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਆਪਣੇ ਕਮਰੇ 'ਚ ਸੌਂ ਰਹੇ ਸਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੂਰਾਮੁਫਤੀ ਪੁਲਸ ਸਟੇਸ਼ਨ ਦੇ ਇੰਚਾਰਜ ਮਨੋਜ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਭਾਰਤੀ ਹਵਾਈ ਸੈਨਾ ਦੇ ਸਿਵਲ ਇੰਜੀਨੀਅਰ ਐੱਸ ਐੱਨ ਮਿਸ਼ਰਾ ਆਪਣੇ ਕਮਰੇ 'ਚ ਸੌਂ ਰਹੇ ਸਨ, ਉਦੋਂ ਇਕ ਅਣਪਛਾਤੇ ਵਿਅਕਤੀ ਨੇ ਖਿੜਕੀ ਤੋਂ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ।
ਉਨ੍ਹਾਂ ਦੱਸਿਆ ਕਿ ਗੋਲੀ ਉਨ੍ਹਾਂ ਦੀ ਛਾਤੀ 'ਚ ਲੱਗੀ ਅਤੇ ਉਨ੍ਹਾਂ ਨੂੰ ਫ਼ੌਜ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਿੰਘ ਨੇ ਦੱਸਿਆ ਕਿ ਮਿਸ਼ਰਾ ਦੇ ਪਰਿਵਾਰ 'ਚ ਉਨ੍ਹਾਂ ਦੀ ਪਤਨੀ ਅਤੇ ਬੇਟਾ ਇਕੱਠੇ ਰਹਿੰਦੇ ਹਨ, ਜਦੋਂ ਕਿ ਧੀ ਲਖਨਊ 'ਚ ਪੜ੍ਹਦੀ ਹੈ। ਇਸ ਕਾਲੋਨੀ 'ਚ ਸਰਵੇਂਟ ਕੁਆਰਟਰ ਦੇ ਨਾਲ ਹੀ ਆਮ ਨਾਗਰਿਕ ਵੀ ਕਿਰਾਏ 'ਤੇ ਕਮਰਾ ਲੈ ਕੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਨੇ ਬਿਹਾਰ 'ਚ ਪਟਨਾ-ਸਾਸਾਰਾਮ ਗਲਿਆਰਾ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
NEXT STORY