ਨਵੀਂ ਦਿੱਲੀ-ਰਾਜਧਾਨੀ ਦਿੱਲੀ ਦੇ ਨਿਜ਼ਾਮੂਦੀਨ ਦਾ ਤਬਲੀਗੀ ਜਮਾਤ ਕੋਰੋਨਾਵਾਇਰਸ ਦਾ ਹਾਟਸਪਾਟ ਬਣਿਆ ਹੋਇਆ ਹੈ। ਇੱਥੇ ਬੀਤੇ ਮਹੀਨੇ ਧਾਰਮਿਕ ਆਯੋਜਨ 'ਚ ਸ਼ਾਮਲ ਹੋਏ ਹਜ਼ਾਰਾਂ ਦੇਸ਼ ਅਤੇ ਵਿਦੇਸ਼ ਦੇ ਲੋਕ ਹੁਣ ਕੋਰੋਨਾ ਪਾਜ਼ੀਟਿਵ ਮਿਲ ਰਹੇ ਹਨ। ਇਸ ਦੌਰਾਨ ਭਾਰਤੀ ਹਵਾਈ ਫੌਜ ਦਾ ਇਕ ਸਾਰਜੈਂਟ ਨਿਜ਼ਾਮੂਦੀਨ ਇਲਾਕੇ 'ਚ ਗਿਆ ਸੀ, ਜਿੱਥੇ ਤਬਲੀਗੀ ਜਮਾਤ ਦਾ ਪ੍ਰੋਗਰਾਮ ਹੋਇਆ ਸੀ ਫਿਲਹਾਲ ਏਅਰਫੋਰਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸ ਨੇ ਤਬਲੀਗੀ ਜਮਾਤ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ ਸੀ ਜਾਂ ਫਿਰ ਨਹੀਂ। ਉਹ ਸਾਰਜੈਂਟ ਏਅਰਫੋਰਸ ਦੇ 2 ਹੋਰ ਲੋਕਾਂ ਦੇ ਸੰਪਰਕ 'ਚ ਵੀ ਆਇਆ ਸੀ ਜਿਸ ਤੋਂ ਬਾਅਦ ਤਿੰਨਾਂ ਨੂੰ ਹੀ ਕੁਆਰੰਟੀਨ ਕੀਤਾ ਗਿਆ ਹੈ।
ਹੁਣ ਤੱਕ ਉਨ੍ਹਾਂ 3 ਕਰਮਚਾਰੀਆਂ 'ਚ ਕੋਰੋਨਾਵਾਇਰਸ ਦਾ ਕੋਈ ਲੱਛਣ ਨਹੀਂ ਦਿਸ ਰਿਹਾ ਹੈ ਸਿਰਫ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਦੱਸ ਦੇਈਏ ਕਿ ਤਬਲੀਗੀ ਜਮਾਤ 'ਚ ਲਗਭਗ 2300 ਲੋਕ ਸ਼ਾਮਲ ਹੋਏ ਸਨ ਜਿਨ੍ਹਾਂ 'ਚ ਕਾਫੀ ਪਾਜ਼ੀਟਿਵ ਪਾਏ ਗਏ ਹਨ।
ਅੰਕੜਿਆਂ ਮੁਤਾਬਕ ਹੁਣ ਤੱਕ ਭਾਰਤ 'ਚ ਖਤਰਨਾਕ ਕੋਰੋਨਾਵਾਇਰਸ ਨਾਲ ਇਨਫੈਕਟਡ 3072 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 75 ਲੋਕਾਂ ਦੀ ਮੌਤ ਵੀ ਹੋ ਗਈ ਹੈ। ਇਸ ਦੇ ਨਾਲ ਇਹ ਵੀ ਦੱਸਿਆ ਜਾਂਦਾ ਹੈ ਕਿ 213 ਲੋਕ ਠੀਕ ਵੀ ਹੋ ਚੁੱਕੇ ਹਨ। ਇਸ ਖਤਰਨਾਕ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਦੇਸ਼ ਭਰ 'ਚ 21 ਦਿਨਾਂ ਲਈ ਲਾਕਡਾਊਨ ਦਾ ਐਲਾਨ ਕਰ ਦਿੱਤਾ ਸੀ ਜੋ ਕਿ 14 ਅਪ੍ਰੈਲ ਨੂੰ ਖਤਮ ਹੋਵੇਗਾ।
PM ਮੋਦੀ ਨੇ ਅੱਜ ਰਾਤ ਨੂੰ 'ਦੀਵੇ ਜਗਾਉਣ' ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ
NEXT STORY