ਨਵੀਂ ਦਿੱਲੀ/ਰੋਮ— ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਲੋਕਾਂ ਵਿਚਾਲੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹਰ ਕੋਈ ਵਾਇਰਸ ਦੀ ਦਹਿਸ਼ਤ ਤੋਂ ਸਹਿਮਿਆ ਹੋਇਆ ਹੈ। ਦੇਸ਼ ਭਰ 'ਚ ਕੋਰੋਨਾ ਦੇ ਕਰੀਬ 315 ਕੇਸ ਹੋ ਚੁੱਕੇ ਹਨ। ਭਾਰਤ ਸਰਕਾਰ ਵਲੋਂ ਜਨਤਾ ਨੂੰ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਵਿਦੇਸ਼ਾਂ 'ਚ ਫਸੇ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਯਕੀਨੀ ਕੀਤੀ ਜਾ ਰਹੀ ਹੈ, ਜਿੱਥੇ ਕੋਰੋਨਾ ਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਹੈ।
ਕੋਰੋਨਾ ਵਾਇਰਸ ਦੇ ਸੰਕਟ ਦਰਮਿਆਨ ਇਟਲੀ 'ਚ ਫਸੇ ਭਾਰਤ ਦੇ 263 ਭਾਰਤੀਆਂ ਨੂੰ ਏਅਰ ਇੰਡੀਆ ਦਾ ਵਿਸ਼ੇਸ਼ ਜਹਾਜ਼ ਲੈ ਕੇ ਅੱਜ ਸਵੇਰੇ ਭਾਰਤ ਪੁੱਜਿਆ। ਇਹ ਜਹਾਜ਼ ਦਿੱਲੀ ਹਵਾਈ ਅੱਡੇ 'ਤੇ ਉਤਰਿਆ, ਜਿੱਥੇ ਸਾਰੇ ਭਾਰਤੀਆਂ ਦੀ ਸਕ੍ਰੀਨਿੰਗ ਕੀਤੀ ਗਈ। ਜਿਸ ਤੋਂ ਬਾਅਦ ਸਾਰਿਆਂ ਨੂੰ ਦਿੱਲੀ ਸਥਿਤ ਇੰਡੋ-ਤਿੱਬਤ ਬਾਰਡਰ ਪੁਲਸ ਦੇ ਛਾਲਵਾ ਕੈਂਪ ਲਿਜਾਇਆ ਗਿਆ, ਜਿੱਥੇ ਉਹ 14 ਦਿਨ ਰਹਿਣਗੇ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਸਾਰਿਆਂ ਦੇ ਟੈਸਟ ਨੈਗੇਟਿਵ ਆਏ ਤਾਂ, ਉਨ੍ਹਾਂ ਨੂੰ ਆਪਣੇ-ਆਪਣੇ ਘਰ ਭੇਜ ਦਿੱਤਾ ਜਾਵੇਗਾ।
ਇੱਥੇ ਦੱਸ ਦੇਈਏ ਕਿ ਇਟਲੀ 'ਚ ਇਕ ਦਿਨ ਵਿਚ ਰਿਕਾਰਡ 793 ਲੋਕਾਂ ਦੀ ਮੌਤ ਹੋਈ ਹੈ। ਇਸ ਖਤਰਨਾਕ ਵਾਇਰਸ ਨਾਲ ਦੁਨੀਆ ਭਰ 'ਚ ਹੁਣ ਤਕ 12,000 ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਕਰੀਬ 3 ਲੱਖ ਲੋਕ ਇਸ ਬੀਮਾਰੀ ਦੀ ਲਪੇਟ 'ਚ ਆ ਚੁੱਕੇ ਹਨ। ਅੰਕੜ ਦੱਸਦੇ ਹਨ ਕਿ ਇਟਲੀ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਟਲੀ 'ਚ ਵਾਇਰਸ ਕਾਰਨ 4,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 47,021 ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਰਾਹਤ ਦੀ ਖ਼ਬਰ, ਇਟਲੀ ਤੋਂ ਦਿੱਲੀ ਪਰਤੇ 215 ਲੋਕਾਂ ਦੇ ਟੈਸਟ ਨੈਗੇਟਿਵ
ਕੋਵਿਡ-19 : ਦੇਸ਼ 'ਚ 341 ਪੌਜੀਟਿਵ ਮਾਮਲੇ, ਹੁਣ ਤੱਕ 6 ਲੋਕਾਂ ਦੀ ਮੌਤ
NEXT STORY