ਨਵੀਂ ਦਿੱਲੀ : ਜਨਤਕ ਖੇਤਰ ਦੀ ਏਅਰ ਇੰਡੀਆ ਨੇ ਕਿਸਾਨਾਂ ਵਿਰੋਧ ਪ੍ਰਦਰਸ਼ਨ ਦੇ ਚੱਲਦੇ ਵੀਰਵਾਰ ਨੂੰ ਦਿੱਲੀ ਦੀਆਂ ਸਰਹੱਦਾਂ ਸੀਲ ਹੋਣ ਦੇ ਚੱਲਦੇ ਪ੍ਰਭਾਵਿਤ ਹੋਣ ਵਾਲੇ ਮੁਸਾਫਰਾਂ ਨੂੰ ਮੁਫਤ 'ਚ ਆਪਣਾ ਯਾਤਰਾ ਪ੍ਰੋਗਰਾਮ ਨਵੇਂ ਸਿਰੇ ਤੋਂ ਤੈਅ ਕਰਨ ਦੀ ਪੇਸ਼ਕਸ਼ ਕੀਤੀ ਹੈ।
ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਨੇ ‘ਦਿੱਲੀ ਚਲੋ’ ਦਾ ਐਲਾਨ ਕੀਤਾ ਹੈ। ਇਸਦੇ ਚੱਲਦੇ ਦਿੱਲੀ ਪੁਲਸ ਨੇ ਵਾਹਨਾਂ ਦੀ ਚੈਕਿੰਗ ਵਧਾ ਦਿੱਤੀ ਅਤੇ ਆਵਾਜਾਈ ਪ੍ਰਭਾਵਿਤ ਹੋਈ। ਅਜਿਹੇ 'ਚ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਦਿੱਲੀ ਦੀ ਯਾਤਰਾ ਕਰਨ ਵਾਲਿਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਏਅਰ ਇੰਡੀਆ ਨੇ ਟਵੀਟ ਕਰ ਕਿਹਾ, ‘‘ਦਿੱਲੀ ਦੀਆਂ ਸਰਹੱਦਾਂ ਬੰਦ ਹੋਣ ਨਾਲ ਦਿੱਲੀ-ਐੱਨ.ਸੀ.ਆਰ. 'ਚ ਆਵਾਜਾਈ ਦੀਆਂ ਰੁਕਾਵਟਾਂ ਨੂੰ ਵੇਖਦੇ ਹੋਏ ਅਸੀਂ ਪ੍ਰਭਾਵਿਤ ਮੁਸਾਫਰਾਂ ਨੂੰ ਉਨ੍ਹਾਂ ਦਾ ਯਾਤਰਾ ਪ੍ਰੋਗਰਾਮ ਫਿਰ ਤੈਅ ਕਰਨ (ਬਦਲ ਕੇ ਦੂਜੀ ਤਾਰੀਖ ਦਾ ਟਿਕਟ ਲੈਣ) ਦੀ ਮਨਜ਼ੂਰੀ ਦਿੰਦੇ ਹਾਂ। ਇਸ ਦੇ ਲਈ ਉਨ੍ਹਾਂ ਤੋਂ ਕੋਈ ਸ਼ੁਲਕ ਨਹੀਂ ਵਸੂਲਿਆ ਜਾਵੇਗਾ।’’ ਇਹ ਛੁੱਟ 26 ਨਵੰਬਰ 2020 ਨੂੰ ਦਿੱਲੀ ਹਵਾਈ ਅੱਡੇ ਤੋਂ ਕੀਤੀਆਂ ਜਾਣ ਵਾਲੀਆਂ ਉਡਾਣਾਂ 'ਤੇ ਲਾਗੂ ਹੋਵੇਗੀ।
ਦਿੱਲੀ ਹਾਈ ਕੋਰਟ ਨੇ ਕਿਹਾ- ਰਾਜਧਾਨੀ 'ਚ ਨਾਈਟ ਕਰਫਿਊ ਲਗਾਉਣ ਦਾ ਇਹੀ ਸਹੀ ਸਮਾਂ
NEXT STORY